11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੋਲੀ ਲੱਗਣ ਨਾਲ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅਜੀਤ ਡੈਸਕ 21-11-2025
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡ ਭਾਗੀਕੇ ਵਿਖੇ ਬੀਤੀ ਰਾਤ ਇਕ 35 ਸਾਲਾ ਨੌਜਵਾਨ ਹਰਮਨਦੀਪ ਸਿੰਘ ਦੀ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਕਤ ਮਿ੍ਤਕ ਨੌਜਵਾਨ ਹਰਮਨਦੀਪ ਸਿੰਘ ਵਾਸੀ ਭਾਗੀਕੇ ਦੀ ਪਤਨੀ ਸੰਦੀਪ ਕੌਰ ਨੇ ਪੁਲਿਸ ਨੂੰ ਲਿਖਾਏ ਆਪਣੇ ਬਿਆਨਾਂ 'ਚ ਦੱਸਿਆ ਕਿ ਮੇਰਾ ਪਤੀ ਹਰਮਨਦੀਪ ਸਿੰਘ ਬੀਤੀ ਰਾਤ ਆਪਣੇ ਪਿਤਾ ਕੋਲ ਬੈਠਾ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਉਸ 'ਚੋਂ ਨਿਕਲੇ ਫਾਇਰ ਮੇਰੇ ਪਤੀ ਦੇ ਪੇਟ ਜਾ ਵੱਜਿਆ | ਜਿਸ ਨੂੰ ਅਸੀਂ ਗੰਭੀਰ ਹਾਲਤ 'ਚ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਲੈ ਕੇ ਗਏ | ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਥਾਣਾ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਤਨੀ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ 'ਚ ਇਸ ਸਾਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ 194 ਬੀ.ਐਨ.ਐਸ. ਤਹਿਤ ਕਾਰਵਾਈ ਕਰਦਿਆਂ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ | ਮਿ੍ਤਕ ਨੌਜਵਾਨ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੇਟਿਆਂ ਨੂੰ ਛੱਡ ਗਿਆ ਹੈ |
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਚੂਹੜਚੱਕ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।