ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਖੱਤਰੀ ਭਾਈਚਾਰੇ ਦੇ ਸਮਾਜਿਕ ਤੇ ਸੰਗਠਨਾਤਮਿਕ ਕਾਰਜਾਂ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਣ ਵਾਲੇ ਪ੍ਰਸਿੱਧ ਸਮਾਜ ਸੇਵੀ ਡਾ. ਦੀਪਕ ਕੋਛੜ ਨੂੰ ਲੁਧਿਆਣਾ ਖੱਤਰੀ ਮਹਾਂਸਭਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਖੱਤਰੀ ਮਹਾਂਸਭਾ ਦੇ ਸਿਖਰਲੇ ਲੀਡਰਸ਼ਿਪ ਅਸ਼ੋਕ ਥਾਪਰ, ਅਤੇ ਸੂਬਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੁਆਰਾ ਕੀਤੀ ਗਈ | ਡਾ. ਕੋਛੜ ਕਈ ਸਾਲਾਂ ਤੋਂ ਸੂਬਾਈ ਤੇ ਜ਼ਿਲ੍ਹਾ ਪੱਧਰ 'ਤੇ ਖੱਤਰੀ ਭਾਈਚਾਰੇ ਲਈ ਸੇਵਾ ਪ੍ਰੋਗਰਾਮਾਂ ਤੇ ਸਮਾਗਮਾਂ ਦੀ ਅਗਵਾਈ ਕਰ ਰਹੇ ਹਨ | ਸਮਾਜਿਕ ਕਾਰਜਾਂ 'ਚ ਉਨ੍ਹਾਂ ਦੀ ਨਿਰੰਤਰ ਸ਼ਮੂਲੀਅਤ ਅਤੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮਹਾਂਸਭਾ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ | ਨਿਯੁਕਤੀ ਮਿਲਣ 'ਤੇ ਡਾ. ਦੀਪਕ ਕੋਛੜ ਨੇ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਲੁਧਿਆਣਾ ਖੱਤਰੀ ਸਭਾ ਨੂੰ ਪੰਜਾਬ ਦੀ ਸਭ ਤੋਂ ਮਜ਼ਬੂਤ ਤੇ ਸਭ ਤੋਂ ਸੰਗਠਿਤ ਸੰਸਥਾ ਵਜੋਂ ਵਿਕਸਤ ਕੀਤਾ ਜਾਵੇਗਾ | ਆਉਣ ਵਾਲੇ ਪ੍ਰੋਗਰਾਮਾਂ ਤੇ ਵਿਸਥਾਰਤ ਕਾਰਜ ਯੋਜਨਾ 'ਤੇ ਚਰਚਾ ਕਰਨ ਲਈ ਜਲਦੀ ਹੀ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਇਕ ਮੀਟਿੰਗ ਕੀਤੀ ਜਾਵੇਗੀ |