11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹਰੀ ਸਿੰਘ ਖਾਈ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣਾ ਹਾਈਕਮਾਂਡ ਦਾ ਸ਼ਲਾਘਾਯੋਗ ਫੈਸਲਾ-ਬਲਰਾਮ ਸਿੰਘ ਰਾਮੂੰ

ਅਜੀਤ ਡੈਸਕ 21-11-2025
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੋਗਾ ਦੀ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਕਾਂਗਰਸ ਹੋਰ ਮਜ਼ਬੂਤੀ ਵੱਲ ਵਧੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਰਾਮ ਸਿੰਘ ਰਾਮੰੂ ਬੁਰਜ ਹਮੀਰਾ ਨੇ ਨਵਨਿਯੁਕਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੂੰ ਮੁਬਾਰਕਾਂ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਹਰੀ ਸਿੰਘ ਖਾਈ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਹਲਕਾ ਨਿਹਾਲ ਸਿੰਘ ਵਾਲਾ ਨੂੰ ਬਹੁਤ ਵੱਡਾ ਮਾਣ ਮਿਲਿਆ ਹੈ ਕਿਉਂਕਿ ਪ੍ਰਧਾਨ ਹਰੀ ਸਿੰਘ ਖਾਈ ਦਾ ਪਿੰਡ ਇਸ ਹਲਕੇ 'ਚ ਹੋਣ ਕਾਰਨ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਹਰੀ ਸਿੰਘ ਖਾਈ ਕਾਂਗਰਸ ਪਾਰਟੀ ਲਈ ਹਮੇਸ਼ਾ ਪੂਰੀ ਤਨਦੇਹੀ ਨਾਲ ਅਤੇ ਦਿਨ ਰਾਤ ਮਿਹਨਤ ਕਰਨ ਵਾਲੇ ਆਗੂ ਹਨ ਜੋ ਕਿ ਸਾਫ ਸੁਥਰੀ ਰਾਜਨੀਤਕ ਸੋਚ ਰੱਖ ਕੇ ਪਾਰਟੀਆਂ ਵਰਕਰਾਂ ਨੂੰ ਇਕਜੁੱਟ ਰੱਖਣ ਵਾਲੇ ਆਗੂ ਹਨ | ਇਸ ਮੌਕੇ ਜਸਵੀਰ ਸਿੰਘ ਜੱਸਾ ਬੁਰਜ ਹਮੀਰਾ, ਪ੍ਰਧਾਨ ਕਰਮਜੀਤ ਸਿੰਘ ਬੁਰਜ ਹਮੀਰਾ, ਹਿੰਦਰੀ ਪੱਤੋ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਕ ਜਥੇ ਵਲੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਲਾਕ ਪ੍ਰਧਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਪੰਜਾਬ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।