10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਤਲਵੰਡੀ ਮੱਲ੍ਹੀਆਂ ਵਿਖੇ ਅੱਖਾਂ ਦਾ ਜਾਂਚ ਕੈਂਪ 23 ਨੂੰ

ਅਜੀਤ ਡੈਸਕ 21-11-2025
ਕਿਸ਼ਨਪੁਰਾ ਕਲਾਂ, 20 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਇੰਸ ਕਲੱਬ ਯੂਥ ਜਗਰਾਉਂ ਤੇ ਬਲੱਡ ਸੇਵਾ ਸੁਸਾਇਟੀ ਜਗਰਾਉਂ ਵਲੋਂ ਸਵਰਗਵਾਸੀ ਮਲਕੀਤ ਸਿੰਘ ਮੱਲ੍ਹੀ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ 23 ਨਵੰਬਰ ਦਿਨ ਐਤਵਾਰ ਨੂੰ ਡੇਰਾ ਬਾਬਾ ਘਮੰਡੀ ਦਾਸ ਤਲਵੰਡੀ ਮੱਲ੍ਹੀਆਂ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਮਾਜਿਕ ਜਾਗਿ੍ਤੀ ਫਰੰਟ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਮੱਲ੍ਹੀ, ਸਰਪੰਚ ਗੁਰਪਿੰਦਰ ਸਿੰਘ, ਮਹੰਤ ਕੇਵਲ ਦਾਸ, ਇੰਦਰਪਾਲ ਮੱਲ੍ਹੀ, ਰਾਣਾ ਮੱਲ੍ਹੀ ਆਦਿ ਨੇ ਦੱਸਿਆ ਕਿ ਸਤਲੁਜ ਆਈ ਹਸਪਤਾਲ ਜਗਰਾਉਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਤੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮਰੀਜ਼ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਐਸ.ਪੀ. ਸਨਦੀਪ ਸਿੰਘ ਮੰਡ ਨੂੰ ਸਦਮਾ- ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।