ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਬਣ ਰਹੀਆਂ ਸੜਕਾਂ 'ਚ ਬੁੱਟਰ ਖ਼ੁਰਦ ਤੋਂ ਬੁੱਟਰ ਕਲਾਂ ਤੱਕ ਬਣਨ ਵਾਲੀ ਸੜਕ ਦੀ ਸ਼ੁਰੂਆਤ ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਵਲੋਂ ਰੀਬਨ ਕੱਟ ਕੇ ਕੀਤੀ ਗਈ | ਇਸ ਸਮੇਂ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਤਕਰੀਬਨ 11 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਇਹ ਸੜਕਾਂ ਬਣ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਦਾ ਕੰਮ ਬਹੁਤ ਜਲਦ ਨੇਪਰੇ ਚਾੜ੍ਹ ਲਿਆ ਜਾਵੇਗਾ | ਇਸ ਮੌਕੇ ਠੇਕੇਦਾਰ ਏ.ਆਰ. ਬਾਂਸਲ, ਮਨਜਿੰਦਰ ਸਿੰਘ ਫ਼ੌਜੀ ਬੁੱਟਰ ਕਲਾਂ, ਗੁਰਪ੍ਰੀਤ ਸਿੰਘ ਸਰਪੰਚ ਬੁੱਟਰ ਖ਼ੁਰਦ, ਜਗਤਾਰ ਸਿੰਘ ਲੈਕਚਰਾਰ, ਪ੍ਰਦੀਪ ਕੁਮਾਰ ਰਿਟਾਇਰਡ ਐਸ.ਡੀ.ਓ., ਜਗਜੀਤ ਸਿੰਘ, ਕਮਲਪ੍ਰੀਤ ਸਿੰਘ ਜੇ.ਈ., ਜੋਗਿੰਦਰ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਭੁੱਲਰ, ਆਸਾ ਸਿੰਘ, ਗੁਰਮੇਲ ਸਿੰਘ ਜੰਡੂ, ਪਰਮਿੰਦਰ ਸਿੰਘ ਢਿੱਲੋਂ, ਮਲਕੀਤ ਸਿੰਘ ਮੀਤਾ, ਭਾਗ ਸਿੰਘ, ਮਨਮੋਹਨ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ, ਨਾਜ਼ਰ ਸਿੰਘ, ਮਹਿੰਦਰ ਸਿੰਘ, ਮੇਜਰ ਸਿੰਘ ਫ਼ੌਜੀ, ਰਣਜੋਧ ਸਿੰਘ, ਜਗਤਾਰ ਸਿੰਘ, ਜਗਰਾਜ ਸਿੰਘ ਆਦਿ ਹਾਜ਼ਰ ਸਨ | ਇਸ ਸਬੰਧੀ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਸੂਬੇ ਦੇ ਬਹੁਪੱਖੀ ਵਿਕਾਸ ਲਈ ਕੀਤੇ ਗਏ ਵਾਅਦੇ ਮੁਤਾਬਿਕ ਪਿੰਡ-ਪਿੰਡ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸੇ ਕੜੀ ਤਹਿਤ 11 ਕਰੋੜ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਲਿੰਕ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ |