10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਕਰਾਜ ਪੈਲੇਸ ਵਲੋਂ ਪ੍ਰਧਾਨ ਖਾਈ ਤੇ ਹਲਕਾ ਇੰਚਾਰਜ ਸਾਹੋਕੇ ਦਾ ਸਨਮਾਨ

ਅਜੀਤ ਡੈਸਕ 21-11-2025
ਬਾਘਾ ਪੁਰਾਣਾ, 20 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਨੂੰ ਵਿਕਰਾਜ ਪੈਲੇਸ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਕਾਰਜਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੇ ਦੱਸਿਆ ਕਿ ਵਿਕਰਾਜ ਪੈਲੇਸ ਨਿਹਾਲ ਸਿੰਘ ਵਾਲਾ ਦੇ ਸਰਪ੍ਰਸਤ ਹਰਚੰਦ ਸਿੰਘ ਧਾਲੀਵਾਲ ਯੂ.ਕੇ. ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰੀ ਸਿੰਘ ਖਾਈ ਤੇ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ ਤੇ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਸਮਾਜ ਸੇਵੀ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਮਾਜ ਸੇਵੀ ਹਰਚੰਦ ਸਿੰਘ ਧਾਲੀਵਾਲ ਤੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਦਾ ਸਨਮਾਨ ਚਿੰਨ੍ਹ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਬੈਠਕ ਅੱਜ-ਆਗੂ ਅਗਲੀ ਖ਼ਬਰ ਲੋਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰੇਗੀ-ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।