10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੌਰਮਿੰਟ ਪੈਨਸ਼ਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਬੈਠਕ ਅੱਜ-ਆਗੂ

ਅਜੀਤ ਡੈਸਕ 21-11-2025
ਕੋਟ ਈਸੇ ਖਾਂ, 20 ਨਵੰਬਰ (ਗੁਰਮੀਤ ਸਿੰਘ ਖਾਲਸਾ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਦੀ ਬੈਠਕ 21 ਨਵੰਬਰ ਸ਼ੁੱਕਰਵਾਰ ਸਵੇਰੇ 11 ਵਜੇ ਸੀਟੂ ਦਫਤਰ ਲੁਧਿਆਣਾ ਵਿਖੇ ਹੋ ਰਹੀ ਹੈ | ਜਿਥੇ ਜਥੇਬੰਦੀ ਨਾਲ ਸੰਬੰਧਿਤ ਵੱਖ-ਵੱਖ ਜ਼ਿਲਿ੍ਹਆਂ ਤੇ ਪੰਜਾਬ ਦੀ ਚੋਣ ਬਾਰੇ ਪ੍ਰੋਗਰਾਮ ਉਲੀਕਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਗਗੜਾ ਤੇ ਰਾਮ ਕਿ੍ਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 16 ਫੀਸਦੀ ਡੀ.ਏ. 2016 ਤੋਂ ਪਹਿਲਾਂ ਪੈਨਸ਼ਨ ਦੁਹਰਾਈ 2:59 ਨਾਲ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਕੰਮ ਦੀ ਮਿਹਨਤ ਤੇ ਰੋਜ਼ਾਨਾ ਦਿਹਾੜੀ ਦੇ ਕਰਮਚਾਰੀਆਂ ਨੂੰ ਪੱਕਾ ਕਰਨਾ ਆਦਿ ਮੰਗਾਂ ਦੀ ਸਰਕਾਰ ਵਲੋਂ ਅਜੇ ਪੂਰਤੀ ਨਾ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਦੇ ਹੱਠੀ ਵਤੀਰੇ ਦੀ ਨਿੰਦਾ ਕੀਤੀ ਜਾਵੇਗੀ ਤੇ ਅਗਲੇਰਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ |
ਪਿਛਲੀ ਖ਼ਬਰ ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਰਾਕੇਸ਼ ਰਮਨ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਕਰਾਜ ਪੈਲੇਸ ਵਲੋਂ ਪ੍ਰਧਾਨ ਖਾਈ ਤੇ ਹਲਕਾ ਇੰਚਾਰਜ ਸਾਹੋਕੇ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।