ਅਜੀਤਵਾਲ, 20 ਨਵੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਵਿਖੇ ਐਨ.ਐਸ.ਐਸ. ਕਲੱਬ ਵਲੋਂ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਕਾਲਜ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਬੀ.ਐਡ, ਐਮ.ਐਡ. ਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਦੇ ਸੁਤੰਤਰਤਾ ਅੰਦੋਲਨ 'ਚ 560 ਰਿਆਸਤਾਂ ਨਾਲ ਭਾਰਤ ਦੇ ਏਕੀਕਰਨ 'ਚ ਮਹੱਤਵਪੂਰਨ ਯੋਗਦਾਨ ਪਾਇਆ ਸੀ | ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਰਾਸ਼ਟਰੀ ਏਕੀਕਰਨ ਸਬੰਧੀ ਐਨ.ਐਸ.ਐਸ. ਮੈਨੂਅਲ ਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਵਿਚ ਰਾਸ਼ਟਰੀ ਏਕੀਕਰਨ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤੇ ਗਏ, ਜਿਸ ਦੌਰਾਨ ਭਾਸ਼ਣ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਉਨ੍ਹਾਂ ਨੇ ਇਸ ਗਤੀਵਿਧੀ ਦੇ ਇੰਚਾਰਜ ਪ੍ਰੋ. ਹਰਮੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਹੋਇਆ ਜੇਤੂ ਵਿਦਿਆਰਥੀਆਂ ਨੂੰ ਵਧਾਈ ਦੇ ਕੇ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |