08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਾਊਾਟ ਲਿਟਰਾ ਜੀ ਸਕੂਲ ਬਾਘਾ ਪੁਰਾਣਾ 'ਚ ਅਥਲੈਟਿਕ ਮੀਟ ਸਫ਼ਲਤਾ ਪੂਰਵਕ ਸਮਾਪਤ

ਅਜੀਤ ਡੈਸਕ 21-11-2025
ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਾਊਾਟ ਲਿਟਰਾ ਜ਼ੀ ਸਕੂਲ ਜਿੱਥੇ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਮੋਹਰੀ ਹੈ, ਉੱਥੇ ਹੀ ਖੇਡਾਂ ਵਿਚ ਵੀ ਸਭ ਤੋਂ ਅੱਗੇ ਹੈ | ਸਕੂਲ ਦੇ ਪਿ੍ੰਸੀਪਲ ਗੁਰਦੇਵ ਸਿੰਘ ਤੇ ਡਾਇਰੈਕਟਰ ਤੇ ਸੰਦੀਪ ਮਹਿਤਾ ਦੀ ਯੋਗ ਅਗਵਾਈ ਹੇਠ ਸੰਸਥਾ ਦੀ ਸਾਲਾਨਾ ਅਥਲੈਟਿਕ ਮੀਟ ਦਾ ਸ਼ਾਨਦਾਰ ਢੰਗ ਨਾਲ ਆਗਾਜ਼ ਹੋਇਆ | ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਐਥਲੈਟਿਕ ਮੀਟ ਦੀ ਸ਼ੁਰੂਆਤ ਤੇ ਬੱਚਿਆਂ ਵਲੋਂ ਪਰੇਡ ਕੀਤੀ ਗਈ | ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਈਵੈਂਟਾਂ ਵਿਚ ਭਾਗ ਲਿਆ ਜਿਵੇਂ ਹਰਡਲ ਰੇਸ, ਬੈਗ ਰੇਸ, ਰਿਲੇਅ ਰੇਸ, ਲਾਕ ਰੇਸ, ਥਰੀ ਲੈੱਗ ਰੇਸ, 100 ਮੀਟਰ, 200 ਮੀਟਰ, 400 ਮੀਟਰ ਰੇਸ ਆਦਿ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ | ਸਪੋਰਟਸ ਕੋਚ ਮੈਡਮ ਪ੍ਰਵੀਨ ਕੌਰ ਮੋਗਾ ਦੀ ਅਗਵਾਈ ਹੇਠ ਬੱਚਿਆਂ ਨੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲਿਆ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ 'ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਰਾਟੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਡਾਇਰੈਕਟਰ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਵਿਚ ਵਧੀਆ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਮਾਊਾਟ ਲਿਟਰਾ ਜ਼ੀ ਸਕੂਲ ਦੇ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ | ਮੈਡਮ ਖੁਸ਼ਪ੍ਰੀਤ ਕੌਰ ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਭ ਤੁਹਾਡੀ ਮਿਹਨਤ ਦਾ ਨਤੀਜਾ ਹੈ | ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਰਾਜਵਿੰਦਰ ਕੌਰ ਸਰਾਂ ਤੇ ਮੈਡਮ ਭਾਵਨਾ ਵਲੋਂ ਬਹੁਤ ਹੀ ਬਾਖ਼ੂਬੀ ਢੰਗ ਨਾਲ ਨਿਭਾਈ ਗਈ | ਇਸ ਮੌਕੇ 'ਤੇ ਮਾਊਾਟ ਲਿਟਰਾ ਜ਼ੀ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮਾਤਾ ਮੁਖਤਿਆਰ ਕੌਰ ਬਰਾੜ ਨੂੰ ਅਨੇਕਾਂ ਹੀ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਾਰ੍ਹਵੀਂ ਸੀਨੀਅਰ ਡਰੈਗਨ ਬੋਟ (ਕਿਸ਼ਤੀ) ਚੈਂਪੀਅਨਸ਼ਿਪ 23 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।