06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪਟਾਕਾ ਸਾਇਲੈਂਸਰ ਉਤਾਰੇ, ਨੌਂ ਪਾਰਕਿੰਗ ਗੱਡੀਆਂ ਦੇ ਕੱਟੇ ਚਲਾਨ-ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ

ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਟ੍ਰੈਫਿਕ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਗਈ ਹੈ | ਦੁਸਾਂਝ ਰੋਡ ਤੇ ਨਗਰ ਨਿਗਮ ਦੇ ਇਲਾਕੇ ਵਿਚ ਨੌਂ ਪਾਰਕਿੰਗ ਜ਼ੋਨ ਬਣਾਏ ਗਏ ਹਨ ਜਿੱਥੇ ਗਲਤ ਢੰਗ ਨਾਲ ਖੜੀਆਂ ਗੱਡੀਆਂ ਦੇ ਚਲਾਨ ਟ੍ਰੈਫਿਕ ਇੰਚਾਰਜ ਐਸ.ਆਈ. ਸੁਖਮੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਗਏ | ਦੂਸਰੇ ਪਾਸੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਸਾਇਲੈਂਸਰ ਲਗਾ ਕੇ ਸ਼ੋਰ ਮਚਾਉਣ ਵਾਲੇ ਨੌਜਵਾਨਾਂ ਖ਼ਿਲਾਫ਼ ਵੀ ਸਖ਼ਤੀ ਦਿਖਾਈ ਜਾ ਰਹੀ ਹੈ | ਕਈ ਬੁਲਟ ਮੋਟਰਸਾਈਕਲਾਂ ਨੂੰ ਮੌਕੇ 'ਤੇ ਹੀ ਰੋਕ ਕੇ ਪਟਾਕੇ ਪਾਉਣ ਵਾਲੇ ਸਾਇਲੈਂਸਰ ਉਤਾਰੇ ਗਏ ਤੇ ਚਾਲਕਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ | ਜਿਨ੍ਹਾਂ ਕੋਲ ਵਾਹਨਾਂ ਦੇ ਕਾਗ਼ਜ਼ਾਤ ਨਹੀ ਸਨ ਉਨ੍ਹਾਂ ਦੀਆਂ ਮੋਟਰਸਾਈਕਲਾਂ ਟ੍ਰੈਫਿਕ ਪੁਲਿਸ ਵਲੋਂ ਜ਼ਬਤ ਕੀਤੀਆਂ ਗਈਆਂ | ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ ਮੋਗਾ ਦੇ ਆਦੇਸ਼ਾਂ 'ਤੇ ਵੱਖ ਵੱਖ ਚੌਕਾਂ 'ਚ ਨਾਕਾ ਬੰਦੀਆਂ ਕਰਕੇ ਕਰੜੀ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੁਝ ਨੌਜਵਾਨ ਮੋਟਰਸਾਈਕਲਾਂ 'ਤੇ ਪਟਾਕਿਆਂ ਵਾਲਾ ਸਾਇ ਲੈਂਸਰ ਲਗਾ ਕੇ ਜ਼ਬਰਦਸਤ ਧਮਾਕੇ ਕਰਦੇ ਹਨ ਜਿਸ ਨਾਲ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਬੁਲਟ 'ਤੇ ਪਟਾਕਾ ਸਾਇਲੈਂਸਰ ਲਗਾ ਕੇ ਹੰਗਾਮੀ ਬਾਜੀ ਕੀਤੀ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਿੱਧੀ ਥਾਣੇ 'ਚ ਖੜੀ ਕੀਤੀ ਜਾਵੇਗੀ | ਸੁਖਮੰਦਰ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਕਾਗ਼ਜ਼ਾਤ ਪੂਰੇ ਰੱਖਣ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ ਕੱਲ੍ਹ ਅਗਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।