06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਡਾ. ਅਮਨਦੀਪ ਕੌਰ ਅਰੋੜਾ ਨੇ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸ਼ਹਿਰ ਦੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰੇਲਵੇ ਅੰਡਰ ਬਿ੍ਜ ਦੇ ਨੇੜੇ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 18 ਪ੍ਰਮੁੱਖ ਸੜਕਾਂ ਦਾ ਨੀਂਹ ਪੱਥਰ ਰੱਖਿਆ | ਉਸਾਰੀ ਸ਼ੁਰੂ ਹੋਣ ਤੋਂ ਪਹਿਲਾਂ ਰੇਲਵੇ ਰੋਡ 'ਤੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੜਕ ਨਿਰਮਾਣ ਲਈ 7.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਗੱਲਾਂ ਵਿਚ ਨਹੀਂ, ਕਾਰਵਾਈ ਵਿਚ ਵਿਸ਼ਵਾਸ ਰੱਖਦੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਸ਼ੋਕ ਧਮੀਜਾ, ਬਲਾਕ ਪ੍ਰਧਾਨ ਰਾਕੇਸ਼ ਮਿੱਢਾ, ਜਗਦੀਸ਼ ਸ਼ਰਮਾ, ਕੌਂਸਲਰ ਭਰਤ ਗੁਪਤਾ, ਕੌਂਸਲਰ ਕੁਲਵਿੰਦਰ ਚੱਕੀਆਂ, ਦਵਿੰਦਰ ਤਿਵਾੜੀ, ਜਗਦੀਸ਼ ਸ਼ਰਮਾ, ਗੁਰਮਿੰਦਰਜੀਤ ਸਿੰਘ ਬਬਲੂ, ਕੌਂਸਲਰ ਹੈਪੀ ਕਾਨਪੁਰੀਆ, ਕੌਂਸਲਰ ਤੀਰਥ ਰਾਮ, ਛਿੰਦਾ ਬਰਾੜ ਆਦਿ ਹਾਜਰ ਸਨ |
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਐੱਸ. ਪੀ. ਸਨਦੀਪ ਸਿੰਘ ਮੰਡ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।