05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਆਣਾ ਗਰਬੀ 'ਚ ਸਰਪੰਚ ਜਗਸੀਰ ਸਿੰਘ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ 28 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਸਟੇਡੀਅਮ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਇਸ ਮੌਕੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਤੇ ਸਮੁੱਚੀ ਗਰਾਮ ਪੰਚਾਇਤ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪੰਚ ਰਾਜਵਿੰਦਰ ਸਿੰਘ, ਨੰਬਰਦਾਰ ਗੁਰਸੇਵਕ ਸਿੰਘ ਤੋਂ ਇਲਾਵਾ ਪਿੰਡ ਦੇ ਵਸਨੀਕ ਮੌਜੂਦ ਸਨ |
ਪਿਛਲੀ ਖ਼ਬਰ ਜੈ ਮਾਂ ਵੈਸ਼ਨੋ ਕਲੱਬ ਸੁਸਾਇਟੀ ਨੇ ਡਾ. ਸੀਮਾਂਤ ਗਰਗ, ਨਵੀਨ ਸਿੰਗਲਾ ਅਤੇ ਦਿਨੇਸ਼ ਗੁਪਤਾ ਨੂੰ ਸੱਦਾ ਪੱਤਰ ਭੇਟ ਕੀਤੇ... ਅਗਲੀ ਖ਼ਬਰ ਡਾ. ਅਮਨਦੀਪ ਕੌਰ ਅਰੋੜਾ ਨੇ 7.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸ਼ਹਿਰ ਦੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।