05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤਰਨ ਤਾਰਨ ਜ਼ਿਮਨੀ ਚੋਣ ਵਿਚ ਸਰਕਾਰੀ ਸ਼ਹਿ 'ਤੇ ਧੱਕਾ ਕਰਨ ਵਾਲੇ ਅਫ਼ਸਰਾਂ ਤੋਂ ਲਿਆ ਜਾਵੇਗਾ ਹਿਸਾਬ-ਸਨੀ ਗਿੱਲ

ਅਜੀਤ ਡੈਸਕ 22-11-2025
‘ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਮਨੀ ਚੋਣ ਤਰਨਤਾਰਨ ਵਿਚ ਜਿੰਨੇ ਵੀ ਅਫ਼ਸਰਾਂ ਨੇ ਆਪ ਸਰਕਾਰ ਦੀ ਕਠਪੁਤਲੀ ਬਣ ਕੇ ਜੋ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਅਤੇ ਹੋਰ ਮਹਿਕਮਿਆਂ ਦੇ ਅਫ਼ਸਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਆਪ ਉਮੀਦਵਾਰ ਦਾ ਪੂਰੀ ਤਰ੍ਹਾਂ ਪੱਖ ਪੂਰਿਆ, ਉਨ੍ਹਾਂ ਅਫ਼ਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਦਾਲਤ ਦੇ ਕਟਹਿਰੇ ਵਿਚ ਖੜ੍ਹੇ ਕਰ ਕੇ ਸਬੂਤਾਂ ਦੇ ਆਧਾਰ 'ਤੇ ਜਵਾਬਦੇਹ ਬਣਾਇਆ ਜਾਵੇਗਾ ਤੇ ਕੀਤੀ ਹੇਰਾਫੇਰੀ ਦੇ ਸਬੂਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤੇ ਜਾਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿਚ ਪੁਲਿਸ ਪ੍ਰਸ਼ਾਸਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾਉਣ ਲਈ ਧੱਕੇਸ਼ਾਹੀ ਕਰ ਕੇ ਸੀਟ ਜਿੱਤੀ ਹੈ ਜਦ ਕਿ ਆਪ ਦਾ ਉਮੀਦਵਾਰ ਚੋਣ ਹਾਰ ਰਿਹਾ ਸੀ ਅਤੇ ਆਪਣੀ ਹਾਰ ਕਬੂਲਦੇ ਹੋਏ ਸਰਕਾਰ ਨੇ ਧੱਕਾ ਕਰ ਕੇ ਸੀਟ ਜਿੱਤ ਲਈ ਪਰ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਚੁੱਪ ਕਰ ਕੇ ਨਹੀਂ ਬੈਠੇਗਾ | ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ ਸਰਕਲ ਪ੍ਰਧਾਨ, ਕੁਲਦੀਪ ਸਿੰਘ ਜੋਗੇਵਾਲਾ, ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਰਾਜਵੰਤ ਸਿੰਘ ਮਾਹਲਾ, ਨਸੀਬ ਸਿੰਘ ਰੱਤੂ, ਜਰਨੈਲ ਸਿੰਘ ਸਾਬਕਾ ਡਿਪਟੀ ਮੇਅਰ, ਨਗਿੰਦਰ ਸਿੰਘ ਮਹੇਸ਼ਰੀ, ਬੂਟਾ ਸਿੰਘ, ਗੁਰਦੀਪ ਸਿੰਘ ਮਹੇਸ਼ਰੀ, ਪ੍ਰਭਜੋਤ ਸਿੰਘ ਦੁੱਨੇਕੇ, ਗੁਰਵੀਰ ਸਿੰਘ ਲਵਲੀ ਦੁੱਨੇਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਖੇਡ ਸਮਾਗਮ ਹਫ਼ਤੇ ਦਾ ਸ਼ੁੱਭ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।