05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਬਾਬਾ ਕੁਲਦੀਪ ਸਿੰਘ ਗੁਰਦੁਆਰਾ ਮਲ੍ਹੋ ਸ਼ਹੀਦ ਵਾਲੇ ਦੀ ਸਾਲਾਨਾ ਬਰਸੀ ਅੱਜ

ਅਜੀਤ ਡੈਸਕ 22-11-2025
ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸੰਤ ਬਾਬਾ ਕੁਲਦੀਪ ਸਿੰਘ ਗੁਰਦੁਆਰਾ ਮਲ੍ਹੋ ਸ਼ਹੀਦ ਵਾਲੇ ਜਿਨ੍ਹਾਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮਲੋ ਸ਼ਹੀਦ ਦੇ ਮੁੱਖ ਸੇਵਾਦਾਰ ਸੰਤ ਜੀਤ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਪ੍ਰਕਾਸ਼ ਅਖੰਡ ਪਾਠ ਦੇ ਭੋਗ 22 ਨਵੰਬਰ ਨੂੰ ਸਵੇਰੇ ਦਸ ਵਜੇ ਪਾਏ ਜਾਣਗੇ ਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ ਤੇ ਮਹਾਂਪੁਰਖਾਂ ਵਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਮਲ੍ਹੋ ਸ਼ਹੀਦ ਸਾਹਿਬ ਹਿੰਮਤਪੁਰਾ ਭਾਗੀਕੇ ਵਿਖੇ ਪਹੁੰਚ ਕੇ ਦੀਵਾਨਾਂ 'ਚ ਹਾਜ਼ਰੀ ਭਰ ਕੇ ਗੁਰਬਾਣੀ ਜਸ ਗਾਇਨ ਦਾ ਲਾਹਾ ਪ੍ਰਾਪਤ ਕਰਨ |
ਪਿਛਲੀ ਖ਼ਬਰ -ਮਾਮਲਾ ਜ਼ਿਲ੍ਹਾ ਮਜ਼ਦੂਰ ਆਗੂ ਨੂੰ ਇਨਸਾਫ਼ ਦਿਵਾਉਣ ਦਾ- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਥਾਣੇ ਅੱਗੇ ਧਰਨਾ ਅਗਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।