07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਧਾਇਕ ਬਿਲਾਸਪੁਰ ਨੇ 26 ਲੱਖ ਦੀ ਲਾਗਤ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਕੀਤਾ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬੌਡੇ ਵਿਖੇ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਕੀਤਾ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਉਹ ਰੋਜ਼ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਖੇਡ ਗਰਾਊਾਡਾਂ ਦਾ ਉਦਘਾਟਨ ਕਰਦੇ ਹਨ | ਉਨ੍ਹਾਂ ਉਚੇਚੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਖੁੱਲ੍ਹੇ ਦਿਲ ਨਾਲ ਉਨ੍ਹਾਂ ਦੇ ਹਲਕੇ ਵਿਚ ਪੈਸੇ ਲਾ ਰਹੇ ਹਨ | ਉਨ੍ਹਾਂ ਖਿਡਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਗਰਾਊਾਡਾਂ ਦਾ ਫ਼ਾਇਦਾ ਜ਼ਰੂਰ ਲੈਣ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗਰਾਊਾਡ ਬਹੁਤ ਸੁੰਦਰ ਡਿਜ਼ਾਈਨ ਕੀਤੇ ਹੋਏ ਹਨ ਅਤੇ ਇਨ੍ਹਾਂ ਵਿਚ ਫੁਆਰੇ ਅਤੇ ਲਾਈਟਾਂ ਦਾ ਪ੍ਰਬੰਧ ਹੈ | ਇਸ ਸਮੇਂ ਹਰਵਿੰਦਰ ਸਿੰਘ ਖ਼ਾਲਸਾ, ਰਣਧੀਰ ਸਿੰਘ ਬੌਡੇ, ਜੱਸੀ ਬੌਡੇ, ਬੱਬੂ ਮਾਛੀ ਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਕੇਂਦਰ ਵਲੋਂ ਜਾਰੀ ਗਰਾਂਟ ਨੂੰ ਆਪਣੀ ਕਹਿ ਕੇ ਲੋਕਾਂ ਨੂੰ ਗੁਮਰਾਹ ਨਾ ਕਰੇ-ਰਾਜਵਿੰਦਰ ਸਿੰਘ ਧਰਮਕੋਟ ਅਗਲੀ ਖ਼ਬਰ 9 ਸਾਲਾਂ 'ਚ ਬੁੱਢੀ ਹੋਈ ਕੱਖਾਂਵਾਲੀ ਮਾਈਨਰ ਦੀ ਮੁਫ਼ਤ 'ਚ ਸਜ਼ਾ ਭੁਗਤ ਰਹੇ ਹਨ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।