07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਣਯੋਗ ਹਾਈ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਪ੍ਰਧਾਨ ਦੀ ਰਿਹਾਈ ਨਾਲ ਆਪ ਸਰਕਾਰ ਦੀ ਖੁੱਲ੍ਹੀ ਪੋਲ-ਸੰਨੀ ਗਿੱਲ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗਿ੍ਫ਼ਤਾਰੀ ਨੂੰ ਗੈਰ ਕਾਨੂੰਨੀ ਅਤੇ ਅਣਉੱਚਿਤ ਕਰਾਰ ਦਿੰਦੇ ਹੋਏ ਉਸ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਜਵਾਬਦੇਹ ਨੋਟਿਸ ਵੀ ਜਾਰੀ ਕੀਤਾ ਹੈ | ਮਾਣਯੋਗ ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਇਨਸਾਫ ਮਿਲਿਆ ਹੈ, ਉੱਥੇ ਜ਼ਿਮਨੀ ਚੋਣ ਤਰਨਤਾਰਨ ਵਿਚ ਆਪ ਸਰਕਾਰ ਵਲੋਂ ਅਕਾਲੀ ਵਰਕਰਾਂ ਅਤੇ ਆਗੂਆਂ ਤੇ ਕਥਿਤ ਧੱਕੇਸ਼ਾਹੀ ਦੀਆਂ ਪਰਤਾਂ ਵੀ ਖੁੱਲਣ ਲੱਗੀਆਂ ਹਨ ਕਿ ਕਿਵੇਂ ਉਨ੍ਹਾਂ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਤਰਨਤਾਰਨ ਜ਼ਿਮਨੀ ਚੋਣ ਜਿੱਤੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਆਪ ਸਰਕਾਰ ਤੋਂ ਆਪਣੀ ਹੋ ਰਹੀ ਹਾਰ ਬਰਦਾਸ਼ਤ ਨਹੀਂ ਸੀ ਹੋ ਰਹੀ ਤੇ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਚ ਸਰਪੰਚਾਂ ਤੇ ਵਰਕਰਾਂ ਨੂੰ ਧੱਕੇ ਨਾਲ ਗਿ੍ਫ਼ਤਾਰ ਕਰਕੇ ਝੂਠੇ ਪਰਚੇ ਦਰਜ ਕੀਤੇ ਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਜੋ ਤਰਨਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਪੁਲਿਸ ਪ੍ਰਸ਼ਾਸਨ ਤੇ ਹੋਰ ਅਧਿਕਾਰੀਆਂ ਨੇ ਹੇਰਾਫੇਰੀ ਤੇ ਧੱਕੇਸ਼ਾਹੀ ਕੀਤੀ ਗਈ ਉਨ੍ਹਾਂ ਅਫ਼ਸਰਾਂ ਖ਼ਿਲਾਫ਼ ਉਹ ਮਾਣਯੋਗ ਅਦਾਲਤ 'ਚ ਜਾਣਗੇ |
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੀ ਨਵੀ ਇਮਾਰਤ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਪੰਜਾਬ ਸਰਕਾਰ ਕੇਂਦਰ ਵਲੋਂ ਜਾਰੀ ਗਰਾਂਟ ਨੂੰ ਆਪਣੀ ਕਹਿ ਕੇ ਲੋਕਾਂ ਨੂੰ ਗੁਮਰਾਹ ਨਾ ਕਰੇ-ਰਾਜਵਿੰਦਰ ਸਿੰਘ ਧਰਮਕੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।