08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡਾ. ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਆਨਲਾਈਨ ਪ੍ਰੀਖਿਆ 'ਚ ਸਕੂਲ ਦਾ ਮਾਣ ਵਧਾਇਆ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਡਾਇਰੈਕਟਰ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਸਕੂਲ ਦੀ ਨੌਵੀਂ ਜਮਾਤ ਦੀ ਅੰਗਰੇਜ਼ੀ ਕਲਾਸ ਦਾ ਸਫਲ ਮੁਲਾਂਕਣ ਕੀਤਾ ਗਿਆ | ਤਿੰਨ ਵਿਸ਼ਿਆਂ ਅੰਗਰੇਜ਼ੀ, ਵਿਗਿਆਨ ਤੇ ਗਣਿਤ ਦੇ ਵਿਦਿਆਰਥੀਆਂ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.), ਨਵੀਂ ਦਿੱਲੀ ਦੁਆਰਾ ਕਰਵਾਈ ਆਨਲਾਈਨ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ ਦੀ ਅਕਾਦਮਿਕ ਸਾਖ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਗਿਆ | ਇਹ ਪ੍ਰੀਖਿਆ ਸਕੂਲ ਦੀ ਆਧੁਨਿਕ, ਅਤਿ-ਆਧੁਨਿਕ ਕੰਪਿਊਟਰ ਲੈਬ 'ਚ ਕਰਵਾਈ ਗਈ, ਜਿੱਥੇ ਵਿਦਿਆਰਥੀਆਂ ਨੇ ਤਕਨੀਕੀ ਮੁਹਾਰਤ, ਅਨੁਸ਼ਾਸਨ ਤੇ ਸਮਾਂ ਪ੍ਰਬੰਧਨ ਦਾ ਸ਼ਾਨਦਾਰ ਸੁਮੇਲ ਪ੍ਰਦਰਸ਼ਿਤ ਕੀਤਾ | ਇਸ ਮੌਕੇ ਬੋਲਦੇ ਹੋਏ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਕਿਚਲੂ ਪਬਲਿਕ ਸਕੂਲ ਨੌਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਦਾ ਹੈ | ਨਤੀਜੇ ਵਜੋਂ ਰਾਸ਼ਟਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਕੂਲ ਦੀ ਸਫਲਤਾ ਦਰ ਖੇਤਰ ਵਿਚ ਸਭ ਤੋਂ ਵੱਧ ਹੈ | ਪ੍ਰੀਖਿਆ ਦੌਰਾਨ ਸਿਖਲਾਈ ਪ੍ਰਾਪਤ ਅਧਿਆਪਕਾਂ ਤੇ ਇਕ ਤਕਨੀਕੀ ਟੀਮ ਨੇ ਜ਼ਰੂਰੀ ਮਾਰਗ ਦਰਸ਼ਨ ਪ੍ਰਦਾਨ ਕੀਤਾ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਇਹ ਸੀ.ਬੀ.ਐਸ.ਈ. ਪੈਟਰਨ ਵਿਦਿਆਰਥੀਆਂ ਨੂੰ ਭਵਿੱਖ ਦੇ ਚੁਣੌਤੀਪੂਰਨ ਮੁਕਾਬਲਿਆਂ ਲਈ ਬਿਹਤਰ ਢੰਗ ਨਾਲ ਤਿਆਰ ਕਰਨ ਨੂੰ ਯਕੀਨੀ ਬਣਾਉਂਦਾ ਹੈ | ਸਕੂਲ ਡਾਇਰੈਕਟਰ ਸੁਨੀਤਾ ਗਰਗ ਨੇ ਸਕੂਲ ਪ੍ਰਸ਼ਾਸਨ ਤੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਆਨਲਾਈਨ ਪ੍ਰੀਖਿਆ ਪ੍ਰਣਾਲੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿਚ ਬਹੁਤ ਮਦਦਗਾਰ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਅਗਲੀ ਖ਼ਬਰ ਸੰਤ ਮੀਹਾਂ ਸਿੰਘ ਰਾਜਾ ਪੀਰ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ 'ਵਿਰਾਸਤੀ ਟੂਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।