08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅੰਗ ਦਾਨ ਕਰਨ ਲਈ ਪ੍ਰਣ ਕਰਕੇ ਫਾਰਮ ਭਰਨੇ ਚਾਹੀਦੇ ਹਨ-ਐੱਸ.ਐੱਮ.ਓ.

ਅਜੀਤ ਡੈਸਕ 23-11-2025
ਦੋਦਾ, 22 ਨਵੰਬਰ (ਰਵੀਪਾਲ)-ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ.ਐੱਚ.ਸੀ. ਦੋਦਾ ਵਿਖੇ ਅੰਗ ਦਾਨ ਸੰਬੰਧੀ ਪ੍ਰਣ ਲਿਆ ਗਿਆ | ਐੱਸ.ਐੱਮ.ਓ. ਦੋਦਾ ਡਾ. ਰੋਬਿਨ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸੰਬੰਧੀ ਸਰਕਾਰ ਵਲੋਂ 25 ਨਵੰਬਰ ਨੂੰ ਅੰਗ ਦਾਨ ਪ੍ਰਣ ਲੈਣ ਸੰਬੰਧੀ ਫ਼ੈਸਲਾ ਲਿਆ ਹੈ | ਇਸ ਸੰਬੰਧੀ ਜ਼ਿਲ੍ਹੇ 'ਚ 19 ਤੋਂ 29 ਨਵੰਬਰ 2025 ਤੱਕ ਅੰਗ ਦਾਨ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੰਗ ਦਾਨ ਪ੍ਰਣ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੇ ਸਿਹਤਮੰਦ ਅੰਗ ਦਾਨ ਕਰਨ ਲਈ ਪ੍ਰੇਰਨਾ ਅਤੇ ਅੰਗ ਦਾਨ ਦੇ ਮਹੱਤਵ ਬਾਰੇ ਵੱਡੀ ਗਿਣਤੀ ਲੋਕਾਂ ਵਿਚ ਇਹ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਦੇ ਕੀਤੇ ਅੰਗ ਦਾਨ ਨਾਲ ਕਈ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅੰਗ ਦਾਨ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ |
ਪਿਛਲੀ ਖ਼ਬਰ ਸੂਬਾ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰੀਆਂ ਤੇਜ਼ ਅਗਲੀ ਖ਼ਬਰ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰੀ ਅਬੈਕਸ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।