09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ 'ਤੇ ਵਿਸ਼ਾਲ ਪੈਦਲ ਯਾਤਰਾ ਕੱਢੀ

ਅਜੀਤ ਡੈਸਕ 23-11-2025
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ ਵਲੋਂ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ ਇਕ ਵਿਸ਼ਾਲ ਪੈਦਲ ਯਾਤਰਾ ਕੱਢੀ ਗਈ | ਪੈਦਲ ਯਾਤਰਾ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸਰਦਾਰ ਵੱਲਭ ਭਾਈ ਪਟੇਲ ਜੀ ਨੂੰ ਸਮਰਪਿਤ ਇਹ ਪੈਦਲ ਯਾਤਰਾ ਸੱਭਿਆਚਾਰਕ ਕੇਂਦਰ ਫ਼ਰੀਦਕੋਟ ਤੋਂ ਸ਼ੁਰੂ ਹੋਈ ਅਤੇ ਨਹਿਰੂ ਸਟੇਡੀਅਮ ਵਿਖੇ ਸਮਾਪਤ ਹੋਈ | ਲਗਪਗ 600 ਸਕੂਲੀ ਵਿਦਿਆਰਥੀਆਂ, ਕਾਲਜ ਦੇ ਵਿਦਿਆਰਥੀਆਂ ਅਤੇ ਯੁਵਾਵਾਂ ਨੇ ਭਾਗ ਲੈਂਦਿਆਂ ਬੜੀ ਉਤਸ਼ਾਹ ਭਰੀ ਭਾਗੀਦਾਰੀ ਨਿਭਾਈ | ਫ਼ਰੀਦਕੋਟ ਵਾਸੀਆਂ ਨੇ ਵੀ ਪੈਦਲ ਯਾਤਰਾ ਨੂੰ ਪੂਰਾ ਸਮਰਥਨ ਦਿੱਤਾ | ਇਸ ਮੌਕੇ ਜੀ.ਏ. ਫ਼ਰੀਦਕੋਟ ਗੁਰਕਿਰਨਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ (ਲੇਖਾ) ਅਤੇ ਪ੍ਰਬੰਧਕ ਅਫ਼ਸਰ, ਦਲੇਰ ਸਿੰਘ ਡੋਡ ਪੀ. ਏ ਟੂ ਐਮ.ਪੀ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ 'ਚ ਯੂਥ ਮਾਡਲ ਗ੍ਰਾਮ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।