24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਤੀਸਰੇ ਦਿਨ ਤੱਕ ਆਈਆਂ ਕੁੱਲ 197 ਨਾਮਜ਼ਦਗੀਆਂ

ਅਜੀਤ ਡੈਸਕ 04-12-2025
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਮੋਗਾ ਵਿਖੇ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਦਸੰਬਰ ਤੱਕ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 29 ਨਾਮਜ਼ਦਗੀਆਂ, ਪੰਚਾਇਤ ਸੰਮਤੀ ਮੋਗਾ ਲਈ 16 ਨਾਮਜ਼ਦਗੀਆਂ, ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ 42 ਨਾਮਜ਼ਦਗੀਆਂ, ਪੰਚਾਇਤ ਸੰਮਤੀ ਧਰਮਕੋਟ ਲਈ 53 ਨਾਮਜ਼ਦਗੀਆਂ, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 46 ਨਾਮਜ਼ਦਗੀਆਂ, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 11 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ 4 ਦਸੰਬਰ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ ਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ 5 ਦਸੰਬਰ ਸ਼ੁੱਕਰਵਾਰ ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 6 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | 14 ਦਸੰਬਰ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਤੇ 17 ਦਸੰਬਰ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਕਰਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਹਿਣਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ ਨੇ ਨਾਮਜ਼ਦਗੀ ਭਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਧਰਮਕੋਟ ਦੇ ਚਾਰੇ ਹਲਕਿਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।