ਕਿਸ਼ਨਪੁਰਾ ਕਲਾਂ, 3 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਮਹਿਣਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ ਨੇ ਅੱਜ ਆਪਣੇ ਕਾਗ਼ਜ਼ ਦਾਖ਼ਲ ਕਰਵਾਏ | ਇਸ ਮੌਕੇ ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ 'ਆਪ' ਸਰਕਾਰ ਦੇ ਕੰਮਾਂ ਤੋਂ ਬਖ਼ੂਬੀ ਵਾਕਫ਼ ਹੋ ਚੁੱਕੇ ਹਨ | ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਕ ਵੀ ਗਰਾਂਟ ਜਾਰੀ ਨਹੀਂ ਕੀਤੀ ਗਈ, ਜਿਸ ਕਰਕੇ ਪਿੰਡਾਂ 'ਚ ਕੋਈ ਵਿਕਾਸ ਕੰਮ ਨਹੀਂ ਹੋ ਸਕਿਆ | ਜਵੰਦਾ ਨੇ ਕਿਹਾ ਕਿ ਲੋਕ ਹੁਣ ਤਬਦੀਲੀ ਦੇ ਮੂਡ ਵਿਚ ਹਨ ਤੇ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਖੁੱਲ੍ਹ ਕੇ ਸਮਰਥਨ ਦੇ ਰਹੇ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਹਾਸਲ ਕਰਨਗੇ ਤੇ ਆਉਣ ਵਾਲੇ ਸਮੇਂ 'ਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੁਬਾਰਾ ਕਾਇਮ ਹੋਵੇਗੀ ਤੇ ਪਿੰਡਾਂ ਦਾ ਚੁਤਰਫ਼ਾ ਵਿਕਾਸ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਪੀ.ਏ. ਅਵਤਾਰ ਸਿੰਘ, ਕਵਰਿੰਗ ਉਮੀਦਵਾਰ ਮਨਪ੍ਰੀਤ ਸਿੰਘ ਬੁੱਟਰ, ਓਾਕਾਰ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਬੰਤਾ ਸਿੰਘ ਮੈਂਬਰ, ਰਾਜਪ੍ਰੀਤ ਬੁੱਟਰ, ਮੋਹਨ ਸਿੰਘ ਪ੍ਰਧਾਨ , ਡਾ. ਗੁਰਤੇਜ ਸਿੰਘ, ਰੁਪਿੰਦਰ ਸਿੰਘ ਜਵੰਦਾ, ਬਲਵੰਤ ਸਿੰਘ ਜਵੰਦਾ ਆਦਿ ਹਾਜ਼ਰ ਸਨ |