24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੱਲ੍ਹ 2 ਘੰਟੇ ਲਈ ਰੇਲਾਂ ਦੇ ਪਹੀਏ ਜਾਮ ਕਰਨ ਦਾ ਐਲਾਨ-ਜ਼ਿਲ੍ਹਾ ਆਗੂ

ਅਜੀਤ ਡੈਸਕ 04-12-2025
ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਬਿਜਲੀ ਸੋਧ ਬਿੱਲ 2025 ਨੂੰ ਕਿਸਾਨ ਵਿਰੋਧੀ ਕਾਲਾ ਕਾਨੂੰਨ ਕਰਾਰ ਦਿੰਦਿਆਂ ਮੋਗਾ 'ਚ 5 ਦਸੰਬਰ ਨੂੰ ਵੱਡਾ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਹਜ਼ਾਰਾਂ ਕਿਸਾਨਾਂ ਨੂੰ ਸੜਕਾਂ ਹੀ ਨਹੀਂ, ਰੇਲ ਪਟੜੀਆਂ 'ਤੇ ਵੀ ਉੱਤਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ | ਪਿੰਡ ਕਿਸ਼ਨਪੁਰਾ ਕਲਾਂ 'ਚ ਆਯੋਜਿਤ ਇਕੱਠ ਦੌਰਾਨ ਜਥੇਬੰਦੀ ਲਈ ਫ਼ੰਡ ਇਕੱਠਾ ਕੀਤਾ ਗਿਆ ਤੇ ਪਿੰਡ ਵਾਸੀਆਂ ਵਲੋਂ ਮਿਲੇ ਭਰਪੂਰ ਸਹਿਯੋਗ ਨੇ ਆਗੂਆਂ ਦੇ ਮਨੋਬਲ ਨੂੰ ਹੋਰ ਮਜ਼ਬੂਤ ਕੀਤਾ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਕਿਸਾਨ ਹੁਣ ਹੋਰ ਜ਼ਬਰ ਤੇ ਜੁਲਮ ਸਹਿਣ ਲਈ ਤਿਆਰ ਨਹੀਂ | ਉਨ੍ਹਾਂ ਨੇ ਤਿੱਖੇ ਸ਼ਬਦਾਂ ਵਿਚ ਐਲਾਨ ਕੀਤਾ ਕਿ 5 ਦਸੰਬਰ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਪੰਜਾਬ ਦੀਆਂ ਪਟੜੀਆਂ 'ਤੇ ਇਕ ਵੀ ਰੇਲ ਨਹੀਂ ਚੱਲੇਗੀ | ਇਹ ਜ਼ਬਰ ਦੇ ਖ਼ਿਲਾਫ਼ ਰੋਸ ਦਾ ਨਹੀਂ, ਸਗੋਂ ਕਾਨੂੰਨ ਬਣਾਉਣ ਵਾਲਿਆਂ ਨੂੰ ਜਗਾਉਣ ਦਾ ਪ੍ਰੋਗਰਾਮ ਹੈ | ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਕਿਸਾਨਾਂ ਦੀਆਂ ਕਮਰਾਂ 'ਤੇ ਵੱਧ ਚੁੱਕਿਆ ਭਾਰ ਹੋਰ ਵਧਾਉਣ ਦੀ ਸਾਜ਼ਿਸ਼ ਹੈ, ਇਸ ਲਈ ਇਸ ਕਾਲੇ ਬਿੱਲ ਨੂੰ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਹੋਣ ਦਿਤਾ ਜਾਵੇਗਾ | ਉਨ੍ਹਾਂ ਨੇ ਸਾਰਿਆਂ ਕਿਸਾਨਾਂ, ਮਜ਼ਦੂਰਾਂ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਰੇਲ ਰੋਕੇ ਪ੍ਰੋਗਰਾਮ ਨੂੰ ਇਤਿਹਾਸਕ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਮੋਗਾ ਪਹੁੰਚਣ | ਇਸ ਮੌਕੇ ਪ੍ਰਧਾਨ ਅਜਮੇਰ ਸਿੰਘ ਮਾਨ, ਪੰਚ ਜਸਵਿੰਦਰ ਸਿੰਘ ਔਲਖ, ਇਕਬਾਲ ਸਿੰਘ ਮਾਨ, ਜਗਤਾਰ ਸਿੰਘ ਸਾਗੂ, ਇੰਦਰਜੀਤ ਸਿੰਘ ਹੈਪੀ, ਸੁਖਵਿੰਦਰ ਸਿੰਘ ਕਾਲੂ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਗੁਰਮੇਲ ਸਿੰਘ ਕਲਸੀ, ਦਰਸ਼ਨ ਸਿੰਘ ਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰੀ ਖਾਈ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਹਿਣਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ ਨੇ ਨਾਮਜ਼ਦਗੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।