24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਨ.ਐਚ.ਐਮ. ਸਟਾਫ਼ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਐਸ.ਐਮ.ਓ. ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 04-12-2025
ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਐਨ.ਐਚ.ਐਮ. ਸਟਾਫ਼ ਠੱਠੀ ਭਾਈ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਮੁੱਢਲਾ ਸਿਹਤ ਕੇਂਦਰ ਸੇਖਾ ਕਲਾਂ-ਠੱਠੀ ਭਾਈ ਦੇ ਦਫ਼ਤਰ ਰਾਜੇਆਣਾ ਵਿਖੇ ਐਸ.ਐਮ.ਓ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ਰੈਗੂਲਰ ਸਟਾਫ਼ ਨੇ ਵੀ ਇਕਜੁੱਟਤਾ ਨਾਲ ਸਾਥ ਦਿੱਤਾ | ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਦੋ ਮਹੀਨਿਆਂ ਤੋਂ ਤਨਖ਼ਾਹਾਂ ਦੇ ਰੁਕਣ ਕਾਰਨ ਉਨ੍ਹਾਂ ਨੂੰ ਪਰਿਵਾਰਕ ਖਰਚੇ ਚਲਾਉਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਸਾਫ਼ ਸ਼ਬਦਾਂ 'ਚ ਮੰਗ ਕੀਤੀ ਕਿ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਕੇ ਕਰਮਚਾਰੀਆਂ ਨੂੰ ਆ ਰਹੀ ਆਰਥਿਕ ਪ੍ਰੇਸ਼ਾਨੀ ਤੋਂ ਰਾਹਤ ਦਿੱਤੀ ਜਾਵੇ | ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਦਫ਼ਤਰ ਅੱਗੇ ਲੱਗੇ ਇਸ ਰੋਸ ਧਰਨੇ ਦੌਰਾਨ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ਤੁਰੰਤ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਕੀਤੀ |
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰੀ ਖਾਈ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।