24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 04-12-2025
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ 2025 ਰਾਹੀਂ ਦੇਸ਼ ਦੇ ਪੂਰੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਜਾ ਰਹੀ ਹੈ | ਪੰਜਾਬ ਦੀ ਮਾਨ ਸਰਕਾਰ ਵੀ ਚੁੱਪ ਧਾਰੀ ਬੈਠੀ ਹੋਈ ਹੈ, ਇਸ ਦੇ ਵਿਰੋਧ ਵਿਚ ਕੁਝ ਵੀ ਨਹੀਂ ਬੋਲ ਰਹੀ | ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ 8 ਦਸੰਬਰ ਨੂੰ ਐਸ.ਡੀ.ਓ. ਦਫ਼ਤਰਾਂ ਮੂਹਰੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਇਹ ਵੀ ਫ਼ੈਸਲਾ ਕੀਤਾ ਕਿ ਹੜ੍ਹ ਪੀੜਤਾਂ ਨੂੰ ਬੀਜ ਵੰਡ ਕੇ ਆਉਂਦੇ ਸਮੇਂ 11 ਨਵੰਬਰ ਨੂੰ ਬੱਸ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ ਤੇ ਇਸ ਟੱਕਰ 'ਚ ਇਕ ਸਾਥੀ ਸ਼ਹੀਦ ਹੋ ਗਿਆ ਸੀ ਅਤੇ ਇਕ ਸਾਥੀ ਜੇਰੇ ਇਲਾਜ ਹਸਪਤਾਲ ਵਿਚ ਦਾਖ਼ਲ ਹੈ | ਇਸ ਸਬੰਧ 'ਚ ਡੀ.ਸੀ. ਦਫ਼ਤਰ ਮੁਕਤਸਰ ਮੂਹਰੇ ਪਿਛਲੇ ਕਈ ਦਿਨਾਂ ਤੋਂ ਜਥੇਬੰਦੀ ਵਲੋਂ ਲਗਾਤਾਰ ਧਰਨਾ ਚਲਾਇਆ ਜਾ ਰਿਹਾ ਹੈ ਜਿਸ 'ਚ ਮੰਗ ਹੈ ਕਿ ਸ਼ਹੀਦ ਸਾਥੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਸ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਪਰ ਡੀ.ਸੀ. ਲਗਾਤਾਰ ਮੰਗਾਂ ਮੰਨਣ ਤੋਂ ਟਾਲਾ ਵੱਟ ਰਿਹਾ ਹੈ | ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਡੀ.ਸੀ. ਮੰਗਾਂ ਨਹੀਂ ਮੰਨਦਾ ਤਾਂ ਮੁਕਤਸਰ ਦੇ ਸਾਥੀਆਂ ਵਲੋਂ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਸਾਨੂੰ ਕੋਈ ਸੁਨੇਹਾ ਆਉਂਦਾ ਹੈ ਤਾਂ ਸਾਡੇ ਸਾਥੀ ਵੱਡੀ ਗਿਣਤੀ ਵਿਚ ਉੱਥੇ ਸ਼ਾਮਿਲ ਹੋਣਗੇ | ਇਸ ਤਰ੍ਹਾਂ ਹੀ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਪਿੰਡ ਦੁੱਨੇਕੇ ਵਿਖੇ ਸਰਕਾਰ ਵਲੋਂ ਭਾਰਤ ਮਾਲਾ ਪ੍ਰੋਜੈਕਟ ਅਧੀਨ ਘਰਾਂ ਦੇ ਉਜਾੜੇ ਖ਼ਿਲਾਫ਼ ਜੇਕਰ ਦੁਕਾਨ ਮਕਾਨ ਬਚਾਓ ਸੰਘਰਸ਼ ਕਮੇਟੀ ਦੁੱਨੇਕੇ ਵਲੋਂ ਜੇ ਕੋਈ ਸੰਘਰਸ਼ ਪ੍ਰੋਗਰਾਮ ਆਉਂਦਾ ਹੈ ਤਾਂ ਉਸ ਦੀ ਪੂਰੀ ਮਦਦ ਕੀਤੀ ਜਾਵੇਗੀ | ਮੀਟਿੰਗ 'ਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਕੁਲਦੀਪ ਕੌਰ ਕੁੱਸਾ, ਜਗੀਰ ਸਿੰਘ ਹਿੰਮਤਪੁਰਾ, ਬੂਟਾ ਸਿੰਘ ਭਾਗੀਕੇ, ਕਪਤਾਨ ਸਿੰਘ ਦੁੱਨੇਕੇ, ਕਿ੍ਸ਼ਨ ਕੁਮਾਰ ਬੱਧਨੀ, ਇਕਬਾਲ ਸਿੰਘ ਸਿੰਘਾਂਵਾਲਾ, ਅਮਰੀਕ ਸਿੰਘ ਘੋਲੀਆ, ਸੁਖਜੀਤ ਸਿੰਘ ਲੰਢੇਕੇ, ਸਵਰਨ ਸਿੰਘ ਬੱਧਨੀ, ਕਾਕਾ ਸਿੰਘ ਮਾਛੀਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਿੰਨ ਦਿਨਾ ਦੂਸਰੀ ਇੰਡੀਅਨ ਹੋਰਸ ਮਾਰਵਾੜੀ ਚੈਂਪੀਅਨਸ਼ਿਪ ਭਲਕੇ-ਸੰਜੀਤ ਸਿੰਘ ਸਨੀ ਗਿੱਲ ਅਗਲੀ ਖ਼ਬਰ ਐਨ.ਐਚ.ਐਮ. ਸਟਾਫ਼ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਐਸ.ਐਮ.ਓ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।