24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ 'ਚ ਸਪੀਕਿੰਗ ਕੰਪੀਟੀਸ਼ਨ ਦਾ ਮੁਕਾਬਲਾ ਕਰਵਾਇਆ

ਅਜੀਤ ਡੈਸਕ 04-12-2025
ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਵਿਚ ਸਪੀਕਿੰਗ ਕੰਪੀਟੀਸ਼ਨ ਦਾ ਆਯੋਜਨ ਕੀਤਾ ਗਿਆ | ਇਸ 'ਚ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੂੰ ਆਪਣੇ ਵਿਚਾਰ ਸਪੱਸ਼ਟ ਤੇ ਆਤਮ ਵਿਸ਼ਵਾਸ ਨਾਲ ਪੇਸ਼ ਕਰਨ ਦਾ ਮੌਕਾ ਮਿਲਿਆ | ਵਿਦਿਆਰਥੀਆਂ ਨੇ ਸਿੱਖਿਆ, ਸਮਾਜਿਕ ਮੁੱਦਿਆਂ ਤੇ ਰਾਸ਼ਟਰੀ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਵਿਦਿਆਰਥੀਆਂ ਦੀ ਬੋਲਣ ਦੀ ਕਲਾ ਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਇਆ | ਬਹੁਤ ਸਾਰੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਸਕੂਲ ਦੇ ਪਿ੍ੰਸੀਪਲ ਰੋਜੀ ਮਹਿਤਾ ਤੇ ਡਿਪਟੀ ਪਿ੍ੰਸੀਪਲ ਪਵਨਦੀਪ ਕੌਰ ਚਹਿਲ ਨੇ ਦੱਸਿਆ ਕਿ ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਤਰੱਕੀ ਤੇ ਬੋਲਣ ਦੀ ਸਮਰੱਥਾ ਨੂੰ ਪ੍ਰੋਤਸਾਹਿਤ ਕਰਨਾ ਹੈ | ਇਸ ਪ੍ਰਤੀਯੋਗਤਾ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਤੇ ਭਵਿੱਖ ਵਿਚ ਆਤਮ-ਵਿਸ਼ਵਾਸ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ ਤੇ ਨੀਰਜ ਖੋਸਲਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਵਲੋਂ 23ਵੀਂ ਏਸ਼ੀਆ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਦੇ ਜੇਤੂਆਂ ਦਾ ਸਨਮਾਨ ਅਗਲੀ ਖ਼ਬਰ ਪੀ.ਐਸ.ਯੂ. ਵਲੋਂ ਢੁੱਡੀਕੇ ਕਾਲਜ 'ਚ ਜੇਤੂ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।