ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸ਼ਾਦ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਤੇ ਸਾਰੇ ਅਧਿਆਪਕ ਮੌਜੂਦ ਸਨ | ਰਜਿੰਦਰ ਪ੍ਰਸ਼ਾਦ ਦਾ ਜਨਮ 3 ਦਸੰਬਰ 1884 ਨੂੰ ਬਿਹਾਰ ਦੇ ਸੀਵਾਨ ਜ਼ਿਲ੍ਹੇ 'ਚ ਹੋਇਆ ਸੀ | ਉਹ ਬਚਪਨ ਤੋਂ ਹੀ ਬਹੁਤ ਪ੍ਰਤਿਭਾਸ਼ਾਲੀ ਤੇ ਮਿਹਨਤੀ ਸਨ | ਭਾਰਤ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਸੰਵਿਧਾਨ ਸਭਾ ਦਾ ਪ੍ਰਧਾਨ ਚੁਣਿਆ ਗਿਆ | ਜਦੋਂ 26 ਜਨਵਰੀ 1950 ਨੂੰ ਭਾਰਤ ਗਣਰਾਜ ਬਣਿਆ, ਤਾਂ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਰਾਸ਼ਟਰਪਤੀ ਬਣਨ ਦਾ ਮਾਣ ਪ੍ਰਾਪਤ ਹੋਇਆ | ਉਹ 12 ਸਾਲ ਤੱਕ ਰਾਸ਼ਟਰਪਤੀ ਰਹੇ |