ਸਮਾਲਸਰ, 3 ਦਸੰਬਰ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਆਦੇਸ਼ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਸ਼ੀਸ਼ ਕੁਮਾਰ ਦੀ ਅਗਵਾਈ 'ਚ ਪਿ੍ੰਸੀਪਲ ਸੁਖਜੀਤ ਸਿੰਘ ਦੇ ਪ੍ਰਬੰਧ ਹੇਠ ਮਿਡਲ ਵਰਗ ਦੀ ਵਿਗਿਆਨ ਪ੍ਰਦਰਸ਼ਨੀ ਸ.ਸ.ਸ.ਸ. ਕੋਕਰੀ ਕਲਾਂ ਲੜਕੇ (ਮੋਗਾ) ਵਿਚ ਕਰਵਾਈ ਗਈ | ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦਾ ਵਿਦਿਆਰਥੀ ਗੁਰਵੀਰ ਸਿੰਘ ਬਰਾੜ ਜਮਾਤ ਦਸਵੀਂ ਨੇ ਬਲਾਕ ਬਾਘਾ ਪੁਰਾਣਾ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿਚ ਸ਼੍ਰੀਮਤੀ ਕਮਲਪ੍ਰੀਤ ਕੌਰ ਸਿੱਧੂ ਦੀ ਯੋਗ ਅਗਵਾਈ 'ਚ ਭਾਗ ਲਿਆ ਤੇ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਹਾਸਲ ਕਰਕੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਹਾਸਲ ਕੀਤਾ | ਇਸ ਕਾਮਯਾਬੀ 'ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਸਮੂਹ ਸਟਾਫ਼, ਚੇਅਰਮੈਨ ਤੇ ਸਕੱਤਰ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੁਸਾਇਟੀ, ਚੇਅਰਮੈਨ ਲਖਵੀਰ ਸਿੰਘ ਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀ ਗੁਰਵੀਰ ਸਿੰਘ, ਗਾਈਡ ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੱਤੀ |