23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦਸਮੇਸ਼ ਸਕੂਲ ਦੀ ਸੁਨਿੱਧੀ ਮਿੱਤਲ ਫੈਪ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 04-12-2025
ਨਿਹਾਲ ਸਿੰਘ ਵਾਲਾ, 3 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ 'ਚ ਵਿਲੱਖਣ ਪਛਾਣ ਸਥਾਪਤ ਕਰ ਚੁੱਕੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਚ ਸੇਵਾ ਨਿਭਾਅ ਰਹੀ ਮੈਡਮ ਸੁਨਿੱਧੀ ਮਿੱਤਲ (ਸਰੋਜ ਬਾਲਾ) ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਫੈਪ ਨੈਸ਼ਨਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਤੇ ਹੋਰ ਨਾਮੀ ਸ਼ਖ਼ਸੀਅਤਾਂ ਵਲੋਂ ਕੀਤਾ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਮੈਡਮ ਸੁਨਿੱਧੀ ਮਿੱਤਲ 18 ਸਾਲ ਤੋਂ ਸਕੂਲ 'ਚ ਅਕਾਊਾਟੈਂਟ ਵਜੋਂ ਇਮਾਨਦਾਰੀ ਨਾਲ ਮਿਸਾਲੀ ਸੇਵਾਵਾਂ ਨਿਭਾ ਰਹੇ ਹਨ ਤੇ ਸਕੂਲ ਦੀ ਬਿਹਤਰੀ ਤੇ ਵਿਕਾਸ 'ਚ ਉਨ੍ਹਾਂ ਦਾ ਭਰਵਾਂ ਯੋਗਦਾਨ ਹੈ | ਉਨ੍ਹਾਂ ਬੇਬਾਕ ਕਿਹਾ ਕਿ ਉਹ ਸਾਡੀ ਸੰਸਥਾ ਦਾ ਧੁਰਾ ਤੇ ਮਾਣ ਹਨ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਤੇ ਸਮੂਹ ਸਟਾਫ਼ ਨੇ ਮੈਡਮ ਸੁਨਿੱਧੀ ਮਿੱਤਲ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਤੇ ਇਸ ਮਾਣਮੱਤੇ ਸਨਮਾਨ ਬਦਲੇ ਵਧਾਈ ਦਿੱਤੀ | ਮੈਡਮ ਸੁਨਿੱਧੀ ਮਿੱਤਲ ਨੇ ਕਿਹਾ ਕਿ ਅਜਿਹੇ ਸਨਮਾਨ ਸਾਨੂੰ ਆਪਣੀ ਡਿਊਟੀ ਹੋਰ ਵੀ ਦਿ੍ੜ੍ਹਤਾ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਨੇ ਸਕੂਲ ਮੈਨੇਜਮੈਂਟ ਦਾ ਇਸ ਚੋਣ ਬਦਲੇ ਦਿਲ ਦੀਆਂ ਗਹਿਰਾਈਆਂ ਤੋਂ
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਛਿੰਦਰ ਸਿੰਘ ਪ੍ਰਧਾਨ ਦੀ ਬਰਸੀ ਦਾ ਪੋਸਟਰ ਜਾਰੀ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ 'ਚ ਦੋ ਦਿਨਾਂ ਅਥਲੈਟਿਕ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।