ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜਾ ਹੜਤਾਲ ਦੌਰਾਨ 132 ਬਿਜਲੀ ਘਰ ਮੋਗਾ ਗੇਟ 'ਤੇ ਕੀਤੀ ਗਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਸੂਬਾਈ/ਜ਼ਿਲ੍ਹਾ ਆਗੂਆਂ ਕੁਲਦੀਪ ਸਿੰਘ ਪ੍ਰਧਾਨ ਸਿਟੀ ਡਿਵੀਜ਼ਨ ਮੋਗਾ, ਮਨਮੋਹਨ ਸਿੰਘ ਸਾਊਥ ਸਬ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਪ੍ਰਧਾਨ ਗੁਰਜੰਟ ਸਿੰਘ ਤੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ 4 ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ, ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਇਨਸਾਫ ਨਹੀ ਮਿਲ ਰਿਹਾ | ਜਿਸ ਦੇ ਵਿਰੋਧ ਵਜੋਂ ਪੰਜਾਬ 'ਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਨੇ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ |