23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੂਜੇ ਨੰਬਰ 'ਤੇ

ਅਜੀਤ ਡੈਸਕ 04-12-2025
ਸਮਾਲਸਰ, 3 ਦਸੰਬਰ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਆਦੇਸ਼ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਸ਼ੀਸ਼ ਕੁਮਾਰ ਦੀ ਅਗਵਾਈ 'ਚ ਪਿ੍ੰਸੀਪਲ ਸੁਖਜੀਤ ਸਿੰਘ ਦੇ ਪ੍ਰਬੰਧ ਹੇਠ ਮਿਡਲ ਵਰਗ ਦੀ ਵਿਗਿਆਨ ਪ੍ਰਦਰਸ਼ਨੀ ਸ ਸ ਸ ਸ ਕੋਕਰੀ ਕਲਾਂ ਲੜਕੇ (ਮੋਗਾ) ਵਿਚ ਕਰਵਾਈ ਗਈ | ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੀ ਵਿਦਿਆਰਥਣ ਨੇ ਮਨਦੀਪ ਕੌਰ ਆਲਮਵਾਲਾ ਜਮਾਤ ਛੇਵੀਂ ਨੇ ਬਲਾਕ ਬਾਘਾ ਪੁਰਾਣਾ 'ਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿਚ ਸ਼੍ਰੀਮਤੀ ਕਮਲਪ੍ਰੀਤ ਕੌਰ ਸਿੱਧੂ ਦੀ ਯੋਗ ਅਗਵਾਈ 'ਚ ਭਾਗ ਲਿਆ ਤੇ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਹਾਸਲ ਕਰਕੇ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਹਾਸਲ ਕੀਤਾ | ਇਸ ਕਾਮਯਾਬੀ 'ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਤੇ ਸਮੂਹ ਸਟਾਫ਼, ਚੇਅਰਮੈਨ ਤੇ ਸਕੱਤਰ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੁਸਾਇਟੀ, ਚੇਅਰਮੈਨ ਲਖਵੀਰ ਸਿੰਘ ਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਮਨਦੀਪ ਕੌਰ, ਗਾਈਡ ਅਧਿਆਪਕ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਡਾ. ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੋਬਾਈਲ ਪਲੈਨੇਟੇਰੀਅਮ ਵਿਚ ਵਿਦਿਆਰਥੀਆਂ ਨੇ ਬ੍ਰਹਿਮੰਡ ਦੀ ਪੜਚੋਲ ਕੀਤੀ... ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਆਕਸਫੋਰਡ ਸਕੂਲ ਦਾ ਵਿਸ਼ੇਸ਼ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।