23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕੈਂਸਰ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ

ਅਜੀਤ ਡੈਸਕ 04-12-2025
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਹ ਕੈਂਪ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਦੇ ਸਹਿਯੋਗ ਤੇ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਪ੍ਰਾਈਵੇਟ ਸਕੂਲ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਵਿਸ਼ੇਸ਼ ਤੌਰ 'ਤੇ ਪਹੁੰਚੇ ਜਦ ਕਿ ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ, ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ, ਡਾ. ਧਰਮਿੰਦਰ ਸਿੰਘ ਢਿੱਲੋਂ ਵਰਲਡ ਕੈਂਸਰ ਕੇਅਰ ਸੁਸਾਇਟੀ, ਡਾ. ਕੁਲਵੰਤ ਸਿੰਘ ਸੰਧੂ ਚੇਅਰਮੈਨ ਹੇਮਕੁੰਟ ਸੰਸਥਾਵਾਂ, ਬਲਦੇਵ ਕ੍ਰਿਸ਼ਨ ਅਰੋੜਾ ਡਾਇਰੈਕਟਰ ਗੋਲਡਨ ਅਰਥ ਇੰਸਟੀਚਿਊਟਸ, ਬਲਦੇਵ ਬਾਵਾ ਬੀ.ਬੀ.ਐਸ. ਟਰੱਸਟ, ਸੁਖਜਿੰਦਰ ਸਿੰਘ ਗਿੱਲ, ਨਰ ਸਿੰਘ ਬਰਾੜ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ, ਜਤਿੰਦਰ ਗਰਗ ਡਾਇਰੈਕਟਰ ਗਰੀਨ ਵੈਲੀ ਸਕੂਲ, ਇੰਦਰਜੀਤ ਸਿੰਘ ਡਾਇਰੈਕਟਰ ਗਰੀਨ ਵੈਲੀ ਸਕੂਲ, ਜਗਦੀਪ ਸਿੰਘ ਬਰਾੜ ਡਾਇਰੈਕਟਰ ਹਾਰਵਰਡ ਕਾਨਵੈਂਟ ਸਕੂਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ | ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਤੇ ਚੇਅਰਮੈਨ ਜਸਵੀਰ ਸਿੰਘ ਬਰਾੜ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਔਰਤਾਂ ਤੇ ਮਰਦਾਂ ਦੇ ਕੈਂਸਰ ਟੈਸਟ, ਲੱਛਣ ਦੇ ਆਧਾਰ 'ਤੇ ਮੈਮੋਗਰਾਫ਼ੀ ਟੈਸਟ, ਬੱਚੇਦਾਨੀ ਦੇ ਟੈਸਟ, ਗਦੂਦਾਂ ਦੇ ਟੈਸਟ, ਹੱਡੀਆਂ ਦੇ ਟੈਸਟ, ਮੂੰਹ ਤੇ ਗਲੇ ਆਦਿ ਦੀ ਜਾਂਚ ਕੀਤੀ ਗਈ | ਇਸ ਮੌਕੇ ਦੰਦਾਂ ਦਾ ਚੈੱਕਅਪ ਵੀ ਕੀਤਾ ਗਿਆ |
ਪਿਛਲੀ ਖ਼ਬਰ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਪ੍ਰਸ਼ਾਸਨ ਰੱਦ ਕਰੇ-ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਡਾ. ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੋਬਾਈਲ ਪਲੈਨੇਟੇਰੀਅਮ ਵਿਚ ਵਿਦਿਆਰਥੀਆਂ ਨੇ ਬ੍ਰਹਿਮੰਡ ਦੀ ਪੜਚੋਲ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।