ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਬਰਾੜ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ, ਗੁਰਬਚਨ ਸਿੰਘ, ਭਗਤ ਸਿੰਘ ਲੰਗੇਆਣਾ, ਮੇਜਰ ਸਿੰਘ, ਜਗਸੀਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ ਪੁਲਿਸ ਪ੍ਰਸ਼ਾਸਨ ਦੁਆਰਾ ਜੁਰਮਾਨੇ ਵਸੂਲੇ ਜਾ ਰਹੇ ਹਨ ਤੇ ਧੱਕੇ ਨਾਲ ਡਰ ਪਾਉਣ ਲਈ ਪਰਚੇ ਕੀਤੇ ਜਾ ਰਹੇ ਹਨ ਜਿਸ ਦੀ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਇਸ ਮੌਕੇ ਯੂਨੀਅਨ ਆਗੂਆਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਖੇਤਾਂ 'ਚੋਂ ਚੋਰਾਂ ਦੁਆਰਾ ਟਰਾਂਸਫ਼ਾਰਮਰਾਂ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਜਾਂਦਾ ਹੈ, ਉਨ੍ਹਾਂ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਲਾਭ ਸਿੰਘ ਮਾਣੂੰਕੇ, ਰਾਜਿੰਦਰ ਸਿੰਘ, ਸੁਖਪਾਲ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ, ਇਕਬਾਲ ਸਿੰਘ ਬਰਾੜ, ਮੁਖਤਿਆਰ ਸਿੰਘ, ਗੁਰਸੇਵਕ ਸਿੰਘ, ਜਗਦੇਵ ਸਿੰਘ ਮਾਣੂੰਕੇ, ਚਮਖੋਰ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਗੁਰਮੇਜ ਸਿੰਘ, ਜਗਦੀਸ਼ ਸਿੰਘ, ਜਸਪਾਲ ਸਿੰਘ, ਬਰਮਾ ਸਿੰਘ, ਜਗਦੇਵ ਸਿੰਘ ਬਰਾੜ, ਲਖਵੀਰ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ ਲੰਡੇ ਆਦਿ ਹਾਜ਼ਰ ਸਨ |