23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ 4 ਵਿਦਿਆਰਥਣਾਂ ਨੂੰ 'ਪ੍ਰਾਈਡ ਆਫ਼ ਇੰਡੀਆ' ਪੁਰਸਕਾਰ ਨਾਲ ਫੈਪ ਨੇ ਨਿਵਾਜਿਆ

ਅਜੀਤ ਡੈਸਕ 04-12-2025
ਬਾਘਾ ਪੁਰਾਣਾ, 3 ਦਸੰਬਰ (ਟਿੰਕੂ ਕਾਠਪਾਲ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਸੰਸਥਾਪਕ ਪਿ੍ੰਸੀਪਲ ਗੁਰਦੇਵ ਸਿੰਘ ਤੇ ਪਿ੍ੰਸੀਪਲ ਤੇ ਡਾਇਰੈਕਟਰ ਸੰਦੀਪ ਮਹਿਤਾ ਦੀ ਸੁਚੱਜੀ ਤੇ ਯੋਗ ਰਹਿਨੁਮਾਈ 'ਚ ਮਾਣ-ਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਵਿਖੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਰਹੀ | ਇਸ ਸੰਸਥਾ ਦੀਆਂ ਚਾਰ ਵਿਦਿਆਰਥਣਾਂ ਨੂੰ ਫੈਪ ਵਲੋਂ 'ਪ੍ਰਾਈਡ ਆਫ਼ ਇੰਡੀਆ' ਦਾ ਐਵਾਰਡ ਦਿੱਤਾ ਗਿਆ | ਇਸ ਸਬੰਧੀ ਚੰਡੀਗੜ੍ਹ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ 'ਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਪ ਨੈਸ਼ਨਲ ਐਵਾਰਡ ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ 4 ਵਿਦਿਆਰਥਣਾਂ ਕਿਰਨਦੀਪ ਕੌਰ, ਸ਼ਿਵਾਨੀ ਅਰੋੜਾ, ਮਨਜੋਤ ਕੌਰ ਤੇ ਪਰਾਚੀ ਸ਼ਰਮਾ ਨੂੰ ਪ੍ਰਾਈਡ ਆਫ਼ ਇੰਡੀਆ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਜਗਜੀਤ ਸਿੰਘ ਧੂਰੀ, ਡਾ. ਜੀ ਐਮੂਨਲ ਚੇਅਰਮੈਨ ਆਫ਼ ਇੰਡੀਅਨ ਸਕੂਲ, ਡਾ. ਅਮਰਪਾਲ ਸਿੰਘ ਚੇਅਰਮੈਨ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਵਲੋਂ ਇਨ੍ਹਾਂ ਵਿਦਿਆਰਥਣਾਂ ਨੂੰ ਦਿੱਤਾ ਗਿਆ ਹੈ | ਇਸ ਖ਼ੁਸ਼ੀ ਦੇ ਮੌਕੇ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਫੈਪ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮੈਡਮ ਖੁਸ਼ਪ੍ਰੀਤ ਕੌਰ ਅਤੇ ਸਮੁੱਚੇ ਸਟਾਫ਼ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਨੂੰ ''ਪੇਪਰ ਮੇਕਿੰਗ ਬੈਗ'' ਗਤੀਵਿਧੀ ਕਰਵਾਈ ਅਗਲੀ ਖ਼ਬਰ ਅੱਜ ਤੋਂ 6 ਦਸੰਬਰ ਤੱਕ ਲੱਗੇਗਾ ਤਿੰਨ ਰੋਜ਼ਾ ਵਿਸ਼ੇਸ਼ ਪੈਨਸ਼ਨਰ ਸੇਵਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।