ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ, 'ਚ ਅੱਜ ਕਲਾਸ ਪੰਜਵੀਂ ਦੇ ਵਿਦਿਆਰਥੀਆਂ ਨੂੰ ''ਪੇਪਰ ਮੇਕਿੰਗ ਬੈਗ'' ਗਤੀਵਿਧੀ ਕਰਵਾਈ ਗਈ | ਗਤੀਵਿਧੀ 'ਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਗਤੀਵਿਧੀ ਦੌਰਾਨ ਬੱਚੇ ਆਪਣੇ ਆਪ ਨੂੰ ਬਹੁਤ ਖ਼ੁਸ਼ ਮਹਿਸੂਸ ਕਰ ਰਹੇ ਸਨ ਕਿਉਂਕਿ ਕਾਗ਼ਜ਼ ਦੀ ਮਦਦ ਨਾਲ ਉਹ ਕੁਝ ਨਵਾਂ ਸਿੱਖ ਰਹੇ ਸਨ | ਬੱਚਿਆਂ ਨੇ ਵੱਖ-ਵੱਖ ਰੰਗਾਂ ਦੇ ਬੈਗ ਬਣਾਏ ਤੇ ਉਨ੍ਹਾਂ 'ਤੇ ਕਈ ਕਿਸਮ ਦੀਆਂ ਕਲਾਕਾਰੀਆਂ ਕੀਤੀਆਂ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਦੁਆਰਾ ਬਣਾਏ ਗਏ ਬੈਗ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਸਾਡਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ ਅਤੇ ਅਸੀਂ ਆਪਣੇ ਖਾਲੀ ਸਮੇਂ ਦਾ ਵੀ ਸਹੀ ਇਸਤੇਮਾਲ ਕਰ ਸਕਦੇ ਹਾਂ | ਇਸ ਮੌਕੇ ਅਭਿਸ਼ੇਕ ਜਿੰਦਲ, ਸ਼੍ਰੀਮਤੀ ਸ਼ੀਨਮ ਜਿੰਦਲ ਅਤੇ ਸ਼੍ਰੀਮਤੀ ਸਰੋਜ ਰਾਣੀ ਜਿੰਦਲ ਨੇ ਵੀ ਸਾਰੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਪਲਾਸਟਿਕ ਦੇ ਬੈਗਾਂ ਦੀ ਥਾਂ ਕਪੜੇ ਦੇ ਥੈਲੇ, ਕਾਗ਼ਜ਼ ਦੇ ਥੈਲੇ ਤੇ ਦੁਬਾਰਾ ਵਰਤ ਸਕਣ ਵਾਲੇ ਬੈਗਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ |