23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਦਾ ਯਾਦਗਾਰੀ ਹੋ ਨਿਬੜਿਆ ਇਨਾਮ ਵੰਡ ਸਮਾਗਮ

ਅਜੀਤ ਡੈਸਕ 04-12-2025
ਸਮਾਧ ਭਾਈ, 3 ਦਸੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ, ਪਿ੍ੰਸੀਪਲ ਸ਼੍ਰੀਮਤੀ ਕਿਰਨਾ ਰਾਣੀ, ਸ਼੍ਰੀਮਤੀ ਪਰਮਜੀਤ ਕੌਰ, ਰਮਨਦੀਪ ਸਿੰਘ, ਸ਼੍ਰੀਮਤੀ ਪੁਨੀਤ ਕੌਰ ਸ਼੍ਰੀਮਤੀ ਅਮਨਜੀਤ ਕੌਰ ਨੇ ਸਾਂਝੇ ਤੌਰ 'ਤੇ ਦੀਪ ਜਗਾ ਕੇ ਕੀਤੀ | ਉਪਰੰਤ ਵਿਦਿਆਰਥੀਆਂ ਨੇ ਮਾਤਾ ਸਰਸਵਤੀ ਵੰਦਨਾ ਦੀ ਅਰਾਧਨਾ ਤੇ ਧਾਰਮਿਕ ਸ਼ਬਦ ਨਾਲ ਸ਼ੁਰੂਆਤ ਕੀਤੀ ਤੇ ਬਾਅਦ ਵਿਚ ਕੋਰੀਓਗ੍ਰਾਫ਼ੀ, ਭੰਗੜਾ, ਡਾਂਸ, ਗੀਤ, ਕੱਵਾਲੀਆਂ, ਯੋਗਾ, ਗਿੱਧਾ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਾਏ | ਇਸ ਸਮੇਂ ਪਿ੍ੰਸੀਪਲ ਸ਼੍ਰੀਮਤੀ ਕਿਰਨਾ ਰਾਣੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਤੇ ਆਏ ਹੋਏ ਮੁੱਖ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਸਮੇਂ ਮੈਨੇਜਮੈਂਟ ਮੈਂਬਰ ਸ਼੍ਰੀਮਤੀ ਪੁਨੀਤ ਕੌਰ ਨੇ ਇਸ ਸਕੂਲ ਦੀਆਂ ਪ੍ਰਾਪਤੀਆਂ ਲਈ ਪਿ੍ੰਸੀਪਲ ਸ਼੍ਰੀਮਤੀ ਕਿਰਨਾ ਰਾਣੀ, ਸਮੂਹ ਅਧਿਆਪਕਾਂ ਬਾਕੀ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਟੇਜ ਦਾ ਸੰਚਾਲਨ ਅਧਿਆਪਕ ਗੁਰਪ੍ਰੇਮ ਸ਼ਰਮਾ, ਰਵਿੰਦਰ ਸਿੰਘ ਅਤੇ ਵਿਦਿਆਰਥਣ ਨਵਜੋਤ ਕੌਰ, ਤਨਵੀਰ ਕੌਰ ਤੇ ਹੇਜਲ ਵਲੋਂ ਬੜੇ ਸੋਹਣੇ ਢੰਗ ਨਾਲ ਕੀਤਾ ਗਿਆ |
ਪਿਛਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੇ ਦਿਹਾਂਤ 'ਤੇ ਸ਼ੋਕ ਦੀ ਲਹਿਰ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਨੂੰ ''ਪੇਪਰ ਮੇਕਿੰਗ ਬੈਗ'' ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।