ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ 27 ਨਵੰਬਰ ਨੂੰ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਤੋਂ ਪਾਰਟੀ ਹਾਈਕਮਾਂਡ ਨੇ ਅਸਤੀਫ਼ਾ ਲੈ ਲਿਆ ਸੀ | ਉਸ ਦੇ ਨਾਲ ਹੀ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵੀ ਵਿਖਾਇਆ ਸੀ | ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੂੰ ਬਤੌਰ ਕਾਰਜਕਾਰੀ ਮੇਅਰ ਬਣਾ ਕੇ ਉਸ ਨੂੰ ਮੇਅਰ ਦੀ ਕੁਰਸੀ 'ਤੇ ਬਿਠਾਇਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਕਾਸ ਨੂੰ ਤਰਜੀਹ ਦਿੰਦੀ ਹੈ ਤੇ ਚੱਲ ਰਹੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪਾਰਟੀ ਹਾਈਕਮਾਂਡ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਅਸ਼ੋਕ ਧਮੀਜਾ ਡਿਪਟੀ ਮੇਅਰ, ਕੌਂਸਲਰ ਵਿਜੇ ਭੂਸ਼ਨ ਟੀਟੂ, ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਨਪੁਰੀਆ, ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ, ਸਾਬਕਾ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਸਾਬਕਾ ਕੌਂਸਲਰ ਦਵਿੰਦਰ ਸਿੰਘ ਤਿਵਾੜੀ ਆਦਿ ਹਾਜ਼ਰ ਸਨ |