ਨੱਥੂਵਾਲਾ ਗਰਬੀ, 3 ਦਸੰਬਰ (ਨਵਦੀਪ ਸਿੰਘ)-ਅਲਟ੍ਰਾਟੈਕ ਸੀਮੈਂਟ ਕੰਪਨੀ ਦੁਆਰਾ ਖੇਤਰੀ ਪ੍ਰਧਾਨ ਬਲਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਪ੍ਰਤਿਭਾ ਨਿਰਮਾਣ ਨਾਮ ਦਾ ਪ੍ਰੋਗਰਾਮ ਸੈਲੀਬਰੇਸ਼ਨ ਵਿਲਾ ਫ਼ਰੀਦਕੋਟ ਰੋਡ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ | ਸਮਾਗਮ 'ਚ ਬੋਰਡ ਦੀਆਂ ਪ੍ਰੀਖਿਆਵਾਂ 'ਚੋਂ ਉੱਤਮ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਕੰਪਨੀ ਵਲੋਂ ਸਰਹੱਦ ਨਾਲ ਲੱਗਦੇ 4 ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੂੰ ਚੁਣਿਆਂ ਗਿਆ | ਜਿਸ ਵਿਚ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਦੇ ਵਿਦਿਆਰਥੀ ਅਵਤਾਰ ਸਿੰਘ ਸਪੁੱਤਰ ਗਮਦੂਰ ਸਿੰਘ ਵਾਸੀ ਪੰਜਗਰਾਈਾ ਕਲਾਂ ਦਾ ਦਸਵੀਂ ਜਮਾਤ 'ਚੋਂ 95.6 ਫ਼ੀਸਦੀ ਅੰਕ ਲੈਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਸ ਨੇ ਇਸ ਪ੍ਰਾਪਤੀ ਦੇ ਵਡਮੁੱਲੇ ਯੋਗਦਾਨ ਲਈ ਆਪਣੇ ਐਸ.ਐਮ.ਡੀ. ਵਰਲਡ ਸਕੂਲ ਦੇ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਕੋਆਰਡੀਨੇਟਰ ਅਮਨਪ੍ਰੀਤ ਕੌਰ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਸ.ਐਮ.ਡੀ. ਵਰਲਡ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਵਲੋਂ ਇਸ ਵਿਸ਼ੇਸ਼ ਸਨਮਾਨ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ | ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਅਵਤਾਰ ਸਿੰਘ ਦੀ ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਦੇ ਮਾਰਗ ਦਰਸ਼ਨ ਕਰਕੇ ਹੀ ਇਹ ਵਿਸ਼ੇਸ਼ ਸਨਮਾਨ ਹਾਸਲ ਹੋਇਆ | ਪਿ੍ੰਸੀਪਲ ਨੇ ਬੱਚਿਆ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ |