14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਨਾਮਜ਼ਦਗੀਆਂ 'ਚ ਆਪ ਸਰਕਾਰ ਨੇ ਕੀਤਾ ਲੋਕਤੰਤਰ ਦਾ ਘਾਣ

ਅਜੀਤ ਡੈਸਕ 06-12-2025
ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜੋ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ ਅਤੇ ਇਸ ਦੀਆਂ ਨਾਮਜ਼ਦਗੀਆਂ ਭਰਨ ਸਮੇਂ ਆਪ ਸਰਕਾਰ ਨੇ ਪੂਰੀ ਤਰ੍ਹਾਂ ਲੋਕਤੰਤਰ ਦਾ ਘਾਣ ਕੀਤਾ ਹੈ, ਪੁਲਿਸ ਅਤੇ ਪ੍ਰਸ਼ਾਸਨ ਦੀ ਸ਼ਹਿ ਤੇ ਸ਼ਰੇਆਮ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਪਾੜ ਕੇ ਸੁੱਟ ਦਿੱਤੇ ਗਏ ਤੇ ਪੂਰੀ ਤਰ੍ਹਾਂ ਧੱਕੇਸ਼ਾਹੀ ਕੀਤੀ ਗਈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਵੀ ਆਪ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ ਅਤੇ ਤਰਨਤਾਰਨ ਦੀ ਜ਼ਿਮਨੀ ਚੋਣ ਵੀ ਸਰਕਾਰੀ ਤੰਤਰ ਦੀ ਸ਼ਹਿ 'ਤੇ ਜਿੱਤੀ ਅਤੇ ਹੁਣ ਜਦ ਕਿ ਪੰਜਾਬ ਦੇ ਵਿਕਾਸ ਦਾ ਧੁਰਾ ਮੰਨੀਆਂ ਜਾਂਦੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵੀ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਕਾਗ਼ਜ਼ ਭਰਨ ਤੋਂ ਰੋਕਿਆ ਗਿਆ ਜੋ ਪੰਜਾਬ ਦੇ ਲੋਕਾਂ ਨਾਲ ਸਿੱਧਾ ਧੱਕਾ ਹੈ, ਪਰ ਇਸ ਦਾ ਜਵਾਬ ਸੂਬੇ ਦੇ ਲੋਕ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ ਕਿਉਂਕਿ ਸੂਬੇ ਦੇ ਲੋਕ ਆਪ ਸਰਕਾਰ ਤੋਂ ਪੂਰੀ ਤਰਾਂ ਅੱਕ ਚੁੱਕੇ ਹਨ ਅਤੇ ਆਪ ਨੂੰ ਚੱਲਦਾ ਕਰਨ ਲਈ ਲੋਕ ਮਨ ਬਣਾਈ ਬੈਠੇ ਹਨ | ਰਵੀ ਗਰੇਵਾਲ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਜਿੱਤ ਪ੍ਰਾਪਤ ਕਰਾਂਗੇ |
ਪਿਛਲੀ ਖ਼ਬਰ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ਿਲ੍ਹਾ ਮੋਗਾ 'ਚ ਡਗਰੂ ਰੇਲਵੇ ਟਰੈਕ ਕੀਤਾ ਜਾਮ, ਕਿਸਾਨਾਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿ-ਵਿੱਦਿਅਕ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।