13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡੀ.ਏ.ਵੀ., ਕੇ.ਆਰ.ਬੀ. ਸਕੂਲ ਨੇ ਮਨਾਇਆ ਖੇਡ ਦਿਵਸ

ਅਜੀਤ ਡੈਸਕ 06-12-2025
ਕੋਟ ਈਸੇ ਖਾਂ, 5 ਦਸੰਬਰ (ਗੁਰਮੀਤ ਸਿੰਘ ਖਾਲਸਾ)-ਹਲਕਾ ਧਰਮਕੋਟ ਦੀਆਂ ਪੁਰਾਣੀਆਂ ਵਿੱਦਿਅਕ ਸੰਸਥਾਵਾਂ ਵਿਚੋਂ ਇਕ ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਨੇ ਸਾਲਾਨਾ ਖੇਡ ਦਿਵਸ ਬੇਹੱਦ ਸ਼ਾਨਦਾਰ ਢੰਗ ਨਾਲ ਮਨਾਇਆ | ਇਸ ਮੌਕੇ ਆਊਟ ਡੋਰ ਅਤੇ ਇਨਡੋਰ ਹੋਈਆਂ ਖੇਡਾਂ ਵਿਚ ਪ੍ਰਾਇਮਰੀ ਪੱਧਰ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ | ਪਿ੍ੰਸੀਪਲ ਰਿਤੂ ਅਹੂਜਾ ਨੇ ਦੱਸਿਆ ਕਿ ਖੇਡਾਂ ਨਿਰੋਗ ਸਰੀਰ ਤੇ ਮਾਨਸਿਕ ਵਿਕਾਸ ਲਈ ਬਹੁਤ ਜਰੂਰੀ ਹਨ | ਬੱਚਿਆਂ ਨੇ ਲੈਮਨ ਸਪੂਨ ਦੌੜ, ਲੰਮੀ ਦੌੜ, 100 ਮੀਟਰ ਦੌੜ, 200 ਮੀਟਰ ਦੌੜ, ਜੰਪ ਦੌੜ, ਡਿਸਕਸ ਥਰੋਅ ਆਦਿ 'ਚ ਵਧੀਆ ਪ੍ਰਦਰਸ਼ਨ ਕੀਤਾ | ਚੇਅਰਮੈਨ ਵਿਜੇ ਕੁਮਾਰ ਧੀਰ ਨੇ ਕਿਹਾ ਕਿ ਡੀ.ਏ.ਵੀ. ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡ ਦਿਵਸ ਮਨਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਮਾਨਸਿਕ ਤੇ ਸਰੀਰਕ ਹਾਲਤ ਨੂੰ ਵਧੀਆ ਰੱਖਿਆ ਜਾ ਸਕੇ | ਇਸ ਸਮੇਂ ਸਕੂਲ ਪ੍ਰਬੰਧਕ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਐਫ. ਸੀ. ਸਕੂਲ ਵਿਚ ਪੁਸਤਕ ਮੇਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।