13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੋਗਾ ਵਿਖੇ ਮਨਾਇਆ ਹਥਿਆਰਬੰਦ ਸੈਨਾ ਝੰਡਾ ਦਿਵਸ

ਅਜੀਤ ਡੈਸਕ 06-12-2025
ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ | ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਲੈਫ਼ਟੀਨੈਂਟ ਕਰਨਲ ਡਾ. ਸੁਖਮੀਤ ਮਿਨਹਾਸ ਵਲੋਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ | ਉਪਰੰਤ ਉਨ੍ਹਾਂ ਵਲੋਂ ਲਗਭਗ 11 ਨਾਨ ਪੈਨਸ਼ਨਰ/ਸਾਬਕਾ ਸੈਨਿਕ ਤੇ ਵਿਧਵਾਵਾਂ ਨੂੰ 2,20,000 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ |
ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ | ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਸਲੇ ਬੁਲੰਦ ਰੱਖਣ ਲਈ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਤੇ ਚੰਗੇ ਸਮੇਂ ਵਿਚ ਉਨ੍ਹਾਂ ਦੇ ਨਾਲ ਹੈ | ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ 'ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ 'ਚ ਆਪਣੇ ਅਨਮੋਲ ਜੀਵਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ | ਇਸ ਮੌਕੇ 'ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਮੋਗਾ ਜ਼ਿਲੇ੍ਹ ਦੀ ਛਪ ਰਹੀ ਚੌਥੀ ਕਿਤਾਬ ਸੰਬੰਧੀ ਬੱਚਿਆਂ 'ਚ ਭਾਰੀ ਉਤਸ਼ਾਹ-ਬਲਜੀਤ ਸੇਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।