13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁੰਨਿਆਂ ਦਾ ਦਿਹਾੜਾ ਗੁਰਦੁਆਰਾ ਚੰਦ ਪੁਰਾਣਾ 'ਚ ਮਨਾਇਆ

ਅਜੀਤ ਡੈਸਕ 06-12-2025
ਬਾਘਾ ਪੁਰਾਣਾ, 5 ਦਸੰਬਰ (ਟਿੰਕੂ ਕਾਠਪਾਲ)-ਮਾਲਵੇ ਦੀ ਧਰਤੀ ਦੇ ਪ੍ਰਸਿੱਧ ਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਚ ਨੌਵੇਂ ਪਾਤਸ਼ਾਹ ਸ਼ਹੀਦ ਸਰਬੰਸ ਦਾਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁੰਨਿਆਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਤਿੰਨ ਸ੍ਰੀ ਅਖੰਡ ਪਾਠਾਂ ਦੇ ਭੋਗ ਸਫਲ ਪੂਰਨ ਹੋਣ ਉਪਰੰਤ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਕੀਰਤਨ ਦੀ ਸੇਵਾ ਹਜੂਰੀ ਰਾਗੀ ਭਾਈ ਸੋਹਨ ਸਿੰਘ ਤੇ ਪ੍ਰਸਿੱਧ ਕੀਰਤਨੀ ਭਾਈ ਇਕਬਾਲ ਸਿੰਘ ਲੰਗੇਆਣਾ ਵਾਲਿਆਂ ਵਲੋਂ ਕੀਤੀ ਗਈ | ਭਾਈ ਕਮਲਜੀਤ ਸਿੰਘ ਆਲਮ ਵਾਲਾ ਨੇ ਵੀ ਗੁਰਬਾਣੀ ਦੀ ਕਥਾ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਵਚਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ ਅਟੱਲ ਹੌਸਲੇ, ਕੁਰਬਾਨੀ ਅਤੇ ਸਿੱਖ ਧਰਮ ਲਈ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਨਾਮ ਸਿਮਰਨ ਦੀ ਮਹੱਤਤਾ ਬਿਆਨ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਲਖਬੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਸਮਾਗਮ 'ਚ ਇੰਦਰ ਸਿੰਘ ਤਲਵੰਡੀ ਭੰਗੇਰੀਆਂ, ਬਿੱਲੂ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਸੁੱਖਾ ਸਿੰਘ ਮੋਗਾ, ਡਾ. ਅਵਤਾਰ ਸਿੰਘ, ਰਾਜਵਿੰਦਰ ਸਿੰਘ, ਧਰਮ ਸਿੰਘ ਕਾਲੇਕੇ ਆਦਿ ਸੰਗਤਾਂ ਸ਼ਾਮਲ ਹੋਈਆਂ |
ਪਿਛਲੀ ਖ਼ਬਰ ਦਸਮੇਸ਼ ਹਾਕੀ ਕਲੱਬ ਵਲੋਂ ਕਰਵਾਏ ਹਾਕੀ ਟੂਰਨਾਮੈਂਟ 'ਚ ਬੱਧਨੀ ਕਲਾਂ ਦੇ ਖਿਡਾਰੀਆਂ ਨੇ ਕੀਤਾ ਕੱਪ 'ਤੇ ਕਬਜ਼ਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤੇਗਾ-ਪੱਪੂ ਰਾਮੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।