12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੁਖਣਵਾਲਾ ਹੱਤਿਆ ਕਾਂਡ ਮਾਮਲੇ 'ਚ ਤੀਜਾ ਦੋਸ਼ੀ ਵੀ ਪੁਲਿਸ ਨੇ ਕੀਤਾ ਕਾਬੂ <br/>

ਸੁੱਖਣਵਾਲਾ ਕਤਲ ਕਾਂਡ ਦੇ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਪਾਰਟੀ ਅਦਾਲਤ 'ਚ ਲੈ ਕੇ ਜਾਂਦੀ ਹੋਈ | ਅਜੀਤ ਤਸਵੀਰ <br/> 06-12-2025
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਵਿਖੇ ਇਕ ਔਰਤ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਮਿ੍ਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੂੰ ਪੁਲਿਸ ਵਲੋਂ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਗਿਆ ਸੀ ਜਦਕਿ ਉਸਦਾ ਪ੍ਰੇਮੀ ਹਰਕੰਵਲਪ੍ਰੀਤ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ਸੀ | ਪਰਿਵਾਰ ਵਲੋਂ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਸੀ ਕਿ ਇਸ ਮਾਮਲੇ ਵਿਚ ਹੋਰ ਵੀ ਕਿਸੇ ਦੀ ਸ਼ਮੂਲੀਅਤ ਹੈ | ਇਸ ਤੋਂ ਬਾਅਦ ਉਨ੍ਹਾਂ ਵਲੋਂ ਸਾਰੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਸੀ | ਪੁਲਿਸ ਵਲੋਂ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਜਦ ਹਰਕੰਵਲਪ੍ਰੀਤ ਸਿੰਘ ਦੇ ਪਰਿਵਾਰ 'ਤੇ ਦਬਾਅ ਪਾਇਆ ਗਿਆ ਤਾਂ ਮਜਬੂਰਨ ਹਰਕੰਵਲਪ੍ਰੀਤ ਘਟਨਾਕ੍ਰਮ ਤੋਂ ਬਾਅਦ ਮੁੰਬਈ ਭੱਜ ਗਿਆ ਸੀ | ਮਜਬੂਰਨ ਉਸਨੂੰ ਅਦਾਲਤ ਵਿਚ ਸਰੰਡਰ ਕਰਨਾ ਪਿਆ | ਇਸ ਤੋਂ ਬਾਅਦ ਲਗਾਤਾਰ ਇਨ੍ਹਾਂ ਤੋਂ ਪੁੱਛਗਿੱਛ ਹੁੰਦੀ ਰਹੀ ਅਤੇ ਪੁੱਛਗਿਛ ਵਿਚ ਸਾਹਮਣੇ ਆਇਆ ਕਿ ਇਨ੍ਹਾਂ ਦਾ ਇਕ ਹੋਰ ਸਾਥੀ ਸ਼ਿਵਜੀਤ ਸਿੰਘ ਉਹ ਵੀ ਮੁੰਬਈ ਫ਼ਰਾਰ ਹੋ ਗਿਆ ਸੀ ਜਿਸ ਨੂੰ ਕੱਲ੍ਹ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਉਸ ਵਲੋਂ ਜਿਸ ਕਾਰ ਦਾ ਇਸਤੇਮਾਲ ਕੀਤਾ ਗਿਆ ਸੀ, ਉਹ ਕਾਰ ਵੀ ਪੁਲਿਸ ਵਲੋਂ ਬਰਾਮਦ ਕਰ ਲਈ ਗਈ ਹੈ | ਪੁਲਿਸ ਨੇ ਦੱਸਿਆ ਕਿ ਹੁਣ ਇਸ ਮਾਮਲੇ ਵਿਚ ਸਾਰੇ ਦੋਸ਼ੀ ਗਿ੍ਫ਼ਤਾਰ ਕਰ ਲਏ ਜਾ ਚੁੱਕੇ ਹਨ ਪਰ ਘਟਨਾ ਨੂੰ ਚੋਰੀ ਦਾ ਰੂਪ ਦੇਣ ਲਈ ਘਰ ਦੇ ਕੁਝ ਗਹਿਣੇ ਹਰਕੰਵਲਪ੍ਰੀਤ ਆਪਣੇ ਨਾਲ ਲੈ ਗਿਆ ਸੀ ਜਿਨ੍ਹਾਂ ਨੂੰ ਉਸਦੀ ਨਿਸ਼ਾਨਦੇਹੀ 'ਤੇ ਬਰਾਮਦ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਰੇਲਾਂ ਰੋਕਣ ਜਾ ਰਹੇ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਲੋ.ਜ.ਪ. ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਹਿੱਸਾ ਨਹੀਂ ਲਿਆ ਜਾ ਰਿਹਾ-ਗਹਿਰੀ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।