08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਐਸੋਸੀਏਸ਼ਨ ਦੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ-ਗਿੱਲ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਦੀ ਰਿਟਾਇਰਡ ਰੈਵੀਨਿਊ ਕਾਨੰੂਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਗੁਰਮੇਲ ਸਿੰਘ ਗੌਂਦਾਰਾ ਜਨਰਲ ਸਕੱਤਰ ਨੇ ਚਲਾਈ ਤੇ ਗੁਰਮੇਲ ਸਿੰਘ ਚੌਕੀਦਾਰ ਪਿੰਡ ਗਲੋਟੀ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕਲੰਡਰ ਜਲਦੀ ਤਿਆਰ ਕਰਵਾਇਆ ਜਾਵੇਗਾ ਅਤੇ ਆਈ ਕਾਰਡ ਵੀ ਬਣਾਏ ਜਾਣਗੇ | ਇਸ ਮੌਕੇ ਉਨ੍ਹਾਂਨੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੀ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਗੁਰਤੇਜ ਸਿੰਘ ਗਿੱਲ, ਜਰਨੈਲ ਸਿੰਘ ਖੋਸਾ, ਗੁਰਮੇਲ ਸਿੰਘ ਜਨਰਲ ਸਕੱਤਰ, ਕੇਵਲ ਸਿੰਘ ਪ੍ਰੈੱਸ ਸਕੱਤਰ ਸਮੇਤ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਬੀ.ਐੱਲ.ਓ. ਨੇ ਚੋਣਾਂ 'ਚ ਡਿਊਟੀਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 'ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।