08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੀ.ਐੱਲ.ਓ. ਨੇ ਚੋਣਾਂ 'ਚ ਡਿਊਟੀਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 07-12-2025
ਨਿਹਾਲ ਸਿੰਘ ਵਾਲਾ, 6 ਦਸੰਬਰ (ਸੁਖਦੇਵ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਲਾਕ ਸੰਮਤੀ ਅਤੇ ਜ਼ਿਲ•ਾ ਪ੍ਰੀਸ਼ਦ ਚੋਣਾਂ 'ਚ ਬੀ.ਐੱਲ.ਓ. ਦੀਆਂ ਲੱਗੀਆਂ ਡਿਊਟੀਆਂ ਨੂੰ ਲੈ ਕੇ ਬੀ.ਐੱਲ.ਓ. ਬਲਾਕ ਨਿਹਾਲ ਸਿੰਘ ਵਾਲਾ ਦੀ ਬੀ.ਐੱਲ.ਓ. ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫਦ ਵਲੋਂ ਐੱਸ.ਡੀ.ਐਮ. ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜਸਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐੱਲ.ਓ. ਤਾਂ ਪਹਿਲਾਂ ਹੀ ਕਾਫੀ ਕੰਮ ਦੇ ਬੋਝ ਥੱਲੇ ਚੱਲ ਰਹੇ ਹਨ ਇਸ ਲਈ ਬੀ.ਐੱਲ.ਓ. ਨੂੰ ਬਲਾਕ ਸੰਮਤੀ ਅਤੇ ਜ਼ਿਲ•ਾ ਪ੍ਰੀਸ਼ਦ ਚੋਣਾਂ ਦੀਆਂ ਡਿਊਟੀਆਂ ਤੋਂ ਰਾਹਤ ਦਿੱਤੀ ਜਾਵੇ | ਉਨ•ਾਂ ਦੱਸਿਆ ਕਿ ਐੱਸ.ਡੀ.ਐੱਮ. ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ ਤੇ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ | ਇਸ ਮੌਕੇ ਅਮਨਦੀਪ ਸਿੰਘ, ਗੁਰਬਿੰਦਰ ਸਿੰਘ, ਅਰੁਨ ਕੁਮਾਰ, ਰਜਿੰਦਰ ਕੁਮਾਰ, ਵੀਰ ਸਿੰਘ, ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਰਾਜ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 400 ਟਰਾਂਮਾਡੋਲ ਅਤੇ ਢਾਈ ਲੱਖ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।