08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸੰਸਥਾ ਨੇ 3 ਯੂ.ਕੇ. ਅਤੇ 2 ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਵੀਜ਼ਾ ਹੋਲਡਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਵੀਜ਼ਾ ਹੋਲਡਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |
ਪਿਛਲੀ ਖ਼ਬਰ ਪਾਵਰ ਵਰਕਸ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਦੀ ਹੋਈ ਮੀਟਿੰਗ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।