08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਹੇਠ ਸਾਈਬਰ ਅਪਰਾਧਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਈਬਰ ਕ੍ਰਾਈਮ ਮੋਗਾ ਪੁਲਿਸ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਮੋਗਾ ਨਿਵਾਸੀ ਮਨਪ੍ਰੀਤ ਸਿੰਘ ਨੇ ਥਾਣਾ ਸਾਈਬਰ ਕ੍ਰਾਈਮ ਮੋਗਾ ਵਿਚ ਇਕ ਲਿਖਤੀ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਇਕ ਵਿਅਕਤੀ ਨੇ ਉਸ ਦੀ ਪਤਨੀ ਕੁਲਵਿੰਦਰ ਕੌਰ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਦੋ ਲੱਖ ਦੀ ਠੱਗੀ ਮਾਰੀ, ਇਕ ਲੱਖ ਰੁਪਏ ਆਨਲਾਈਨ ਖਾਤੇ ਵਿਚ ਟਰਾਂਸਫਰ ਕਰਵਾਏ ਤੇ ਇਕ ਲੱਖ ਰੁਪਏ ਨਗਦੀ ਦੇ ਰੂਪ ਵਿਚ ਲਏ | ਤਫਤੀਸ਼ ਦੌਰਾਨ ਸਾਈਬਰ ਕ੍ਰਾਈਮ ਮੋਗਾ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿੱਚ ਜਸਮੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਬਾਘਾ ਪੁਰਾਣਾ ਰੋਡ ਨਿਹਾਲ ਸਿੰਘ ਵਾਲਾ ਨੂੰ ਗਿ੍ਫਤਾਰ ਕਰ ਲਿਆ ਅਤੇ ਇਸ ਦੌਰਾਨ ਵਰਤੇ ਗਏ ਡਿਜੀਟਲ ਸਬੂਤ ਅਤੇ ਮੋਬਾਈਲ ਫੋਨ ਵੀ ਕਬਜ਼ੇ ਵਿਚ ਲਏ ਗਏ | ਇਸ ਸਬੰਧੀ ਸਾਈਬਰ ਕ੍ਰਾਈਮ ਮੋਗਾ ਵਿਚ 5 ਦਸੰਬਰ 2025 ਨੂੰ ਧਾਰਾ 318(4) ਭਾਰਤੀ ਦੰਡ ਸੰਹਿਤਾ 2023 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 420 ਅਧੀਨ ਵੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਅਗਲੀ ਖ਼ਬਰ ਪਾਵਰ ਵਰਕਸ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।