08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਾਤਾ ਦਮੋਦਰੀ ਖ਼ਾਲਸਾ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿਚ ਵਜ਼ੀਫ਼ਾ ਕੀਤਾ ਪ੍ਰਾਪਤ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹਰੇਕ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਧਾਰਮਿਕ ਪ੍ਰੀਖਿਆ ਨਵੰਬਰ 2024 ਵਿਚ ਕੁੱਲ 59 ਵਿਦਿਆਰਥਣਾਂ ਨੇ ਭਾਗ ਲਿਆ ਸੀ ਜਿਨ•ਾਂ ਵਿਚੋਂ 17 ਵਿਦਿਆਰਥਣਾਂ ਨੇ 2100-2100 ਰੁਪਏ ਵਜ਼ੀਫ਼ਾ ਪ੍ਰਾਪਤ ਕੀਤਾ ਜੋ ਕਿ ਸਾਰੇ ਸਕੂਲ ਦੀਆਂ ਵਿਦਿਆਰਥਣਾਂ ਨੇ ਕੁੱਲ ਰਕਮ 35700 ਰੁਪਏ ਪ੍ਰਾਪਤ ਕੀਤੀ | ਇਸ ਸਮੇਂ ਪ੍ਰਚਾਰਕ ਸਾਹਿਬਾਨ ਮਨਪ੍ਰੀਤ ਸਿੰਘ ਧੱਲੇਕੇ ਅਤੇ ਕੁਲਬੀਰ ਸਿੰਘ ਮਨਾਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹਾਜ਼ਰ ਹੋ ਕੇ ਵਿਦਿਆਰਥਣਾਂ ਨੂੰ ਵਜ਼ੀਫ਼ੇ ਵੰਡੇ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥਣਾਂ ਤੇ ਉਨ•ਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਹੋਰ ਵੱਧ ਚੜ•ਕੇ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਸਮੇਂ ਧਾਰਮਿਕ ਅਧਿਆਪਕ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੰਤਵ ਅਜੋਕੀ ਪੀੜ•ੀ ਨੂੰ ਗੁਰ ਇਤਿਹਾਸ, ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ-2 ਦੀ ਮਹੀਨਾਵਾਰ ਮੀਟਿੰਗ ਡਰੋਲੀ ਭਾਈ ਵਿਖੇ ਹੋਈ ਅਗਲੀ ਖ਼ਬਰ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।