08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ-2 ਦੀ ਮਹੀਨਾਵਾਰ ਮੀਟਿੰਗ ਡਰੋਲੀ ਭਾਈ ਵਿਖੇ ਹੋਈ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਰੋਲੀ ਭਾਈ ਵਿਖੇ ਚੇਅਰਮੈਨ ਡਾ. ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਟੇਜ ਸੈਕਟਰੀ ਦੀ ਭੂਮਿਕਾ ਰਣਜੀਤ ਸਿੰਘ ਜੈਮਲ ਵਾਲਾ ਵਲੋਂ ਨਿਭਾਈ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੋ ਚੋਣ ਮੈਨੀਫੈਸਟੋ ਵਿਚ ਸਾਡੀ ਮੰਗ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਸਰਕਾਰ ਹੁਣ ਉਸ ਮੰਗ ਤੋਂ ਆਪਣਾ ਪੱਲਾ ਝਾੜਦੀ ਵਿਖਾਈ ਦੇ ਰਹੀ ਹੈ | ਉਨ•ਾਂ ਕਿਹਾ ਕਿ ਜੋ ਪਿਛਲੇ ਦਿਨੀਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲੈਣ ਲਈ ਜੋ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਦੀ ਕੀਤੀ ਗਈ ਕੁੱਟਮਾਰ ਤੇ ਉਨ•ਾਂ 'ਤੇ ਕੀਤੇ ਗਏ ਪਰਚਿਆਂ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਹੱਕੀ ਮੰਗਾਂ ਲੈਣ ਲਈ ਪ੍ਰਦਰਸ਼ਨ ਕਰਨਾ ਹਰ ਜਥੇਬੰਦੀ ਦਾ ਜਮਹੂਰੀ ਹੱਕ ਹੈ |
ਇਸ ਮੌਕੇ ਜ਼ਿਲ੍ਹਾ ਆਗੂ ਭਗਵੰਤ ਸਿੰਘ ਦੁੱਨੇਕੇ, ਕੈਸ਼ੀਅਰ ਸਾਹਿਬ ਸਿੰਘ, ਸਕੱਤਰ ਡਾ. ਬੋਹੜ ਸਿੰਘ, ਡਾ. ਕ੍ਰਿਸ਼ਨ ਲਾਲ, ਡਾ. ਸੁਖਦੇਵ ਸਿੰਘ, ਡਾ. ਸੁਖਵਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਗੁਰਪਾਲ ਸਿੰਘ, ਡਾ. ਸੰਦੀਪ ਸਿੰਘ, ਡਾ. ਵੀਰਪਾਲ ਕੌਰ, ਡਾ. ਗੁਰਪ੍ਰੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਬਾਘਾ ਪੁਰਾਣਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿਚ ਵਜ਼ੀਫ਼ਾ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।