09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਸੂਬਾ ਕਮੇਟੀ ਦੀ ਹੋਈ ਚੋਣ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਸੂਬਾ ਕਮੇਟੀ ਦੀ ਚੋਣ ਯੂਨੀਅਨ ਦੇ ਆਪਸੀ ਵਰਕਰਾਂ ਦੀ ਸਰਬਸੰਮਤੀ ਨਾਲ ਜਥੇਬੰਦੀ ਦੇ ਮੁੱਖ ਦਫ਼ਤਰ ਮੋਗਾ ਵਿਖੇ ਸਰਪ੍ਰਸਤ ਜਸਵੰਤ ਸਿੰਘ ਜ਼ੀਰਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਯੂਨੀਅਨ ਦੇ ਚੇਅਰਮੈਨ ਨਿਰਮਲ ਸਿੰਘ, ਸੂਬਾ ਪ੍ਰਧਾਨ ਹਰਮੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੈਹਦਵਾਨ, ਸੂਬਾ ਕੈਸ਼ੀਅਰ ਜਗਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਚੂੰਨੀ, ਕਾਨੂੰਨੀ ਸਲਾਹਕਾਰ ਗੁਰਪ੍ਰੀਤ ਸਿੰਘ ਆਦਿ ਆਗੂਆਂ ਦੀ ਚੋਣ ਕੀਤੀ ਗਈ ਅਤੇ ਨਾਲ ਹੀ ਡੀਪੂਆਂ ਦੇ ਸੂਬਾ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਈ | ਜਥੇਬੰਦੀ ਦੇ ਚੁਣੇ ਹੋਏ ਆਗੂਆਂ ਨੇ ਯੂਨੀਅਨ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਦਾ ਸੰਕਲਪ ਲਿਆ | ਮੀਟਿੰਗ ਵਿਚ ਵੱਖ-ਵੱਖ ਡੀਪੂਆਂ ਦੇ ਆਗੂਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਚੋਣਾਂ ਸਬੰਧੀ ਪ੍ਰਧਾਨ ਖਾਈ ਨੇ ਕਾਲੇਕੇ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਪੁੱਜੇ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਦੇ ਗ੍ਰਹਿ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।