09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਦਿੱਲੀ ਕਾਨਵੈਂਟ ਸਕੂਲ ਵਿਖੇ ਮਾਨਸਿਕ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 07-12-2025
ਫਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਹਰ ਪੱਖ ਤੋਂ ਵਿਦਿਆਰਥੀਆਂ ਨੂੰ ਨਿਪੁੰਨ ਬਣਾਉਣ ਦੇ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਉਂਦਾ ਰਹਿੰਦਾ ਹੈ | ਇਸ ਵਾਰ ਸਿਟੀ ਯੂਨੀਵਰਸਿਟੀ ਵਲੋਂ ਮਾਨਸਿਕ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਅਸਿਸਟੈਂਟ ਪ੍ਰੋਫੈਸਰ ਮੈਡਮ ਕੋਮਲ ਅਤੇ ਵਰੁਨਜੀਤ ਸਿੰਘ ਅਤੇ ਉਨ੍ਹਾਂ ਦੇ ਸਹਿਪਾਠੀਆਂ ਵਲੋਂ ਇਹ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਟੀਚਾ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਉਨ੍ਹਾਂ ਦੇ ਭਵਿੱਖ ਵਿਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਹਿਣ ਅਤੇ ਉਨ੍ਹਾਂ ਦਾ ਸਹੀ ਢੰਗ ਦੇ ਨਾਲ ਹੱਲ ਲੱਭਣ ਦੇ ਲਈ ਜਾਗਰੂਕ ਕੀਤਾ ਗਿਆ | ਇਸ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਇਕ ਚੰਗਾ ਭਵਿੱਖ ਬਣਾਉਣ ਦੇ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਕੂਲ ਦੇ ਪਿ੍ੰਸੀਪਲ ਮੈਡਮ ਨਿਮਰਤਾ ਭੱਲਾ, ਸਕੂਲ ਚੇਅਰਮੈਨ ਬਲਜੀਤ ਸਿੰਘ ਤੇ ਪ੍ਰਧਾਨ ਬਲਵਿੰਦਰ ਸਿੰਘ ਵਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਵਲੋਂ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਦਿਆਂ ਅਤੇ ਮਨੋਬਲ ਨੂੰ ਹੋਰ ਉੱਚਾ ਚੁੱਕਦਿਆਂ ਪ੍ਰਭਾਵਸ਼ਾਲੀ ਵਿਚਾਰ ਦੇਣ ਉਪਰੰਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਧਾਲੀਵਾਲ ਫਾਊਾਡੇਸ਼ਨ ਵਲੋਂ ਕਰਵਾਏ ਜਾ ਰਹੇ ਸੇਵਾ ਸਦਭਾਵਨਾ ਸੰਮੇਲਨ 'ਚ ਪਹੁੰਚ ਰਹੇ ਹਨ ਪੰਜਾਬ ਦੇ ਗਵਰਨਰ-ਕਰਮਜੀਤ ਸੈਦੋਕ... ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 66 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।